ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਦੋ ਖਾਲਿਸਤਾਨੀਆਂ ਅਤੇ ਹਿੰਦੂ ਭਾਈਚਾਰੇ ਵਿਚ ਹੋਈ ਝੜਪ ਤੋਂ ਬਾਅਦ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਇਸ ਸਬੰਧੀ ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਉਸ ਵੱਲੋਂ ਸੁਪਰੀਮ ਕੋਰਟ ਵਿਚ ਪਟਿਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਰਿਚਰਡ ਵੈਗਨਰ ਅੱਗੇ ਅਪੀਲ ਦਾਇਰ ਕੀਤੀ ਹੈ।
ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕਰ 3 ਨਵੰਬਰ ਨੂੰ ਹੋਈ ਘਟਨਾ ਵਿਚ ਸ਼ਾਮਲ ਪੀਲ ਪੁਲਿਸ ਅਧਿਕਾਰੀਆਂ ਅਤੇ ਖਾਲਿਸਤਾਨ ਪੱਖੀ ਜਥੇਬੰਦੀਆਂ ਜਿਵੇਂ SFJ ਅਤੇ ਹੋਰ ਵਿਅਕਤੀਆਂ ਦੀਆਂ ਖਿਲਾਫ ਕਾਰਵਾਈ ਲਈ ਜਾਂਚ ਦੀ ਬੇਨਤੀ ਕੀਤੀ ਸੀ।
ਪਟੀਸ਼ਨ ਵਿੱਚ ਦੋਸ਼ੀਆਂ ਨੂੰ ਜਵਾਬਦੇਹ ਠਹਿਰਾਉਣ ਅਤੇ ਕੈਨੇਡਾ ਵਿੱਚ ਹਿੰਦੂ ਪੂਜਾ ਸਥਾਨਾਂ ਦੀ ਸੁਰੱਖਿਆ ਦੀ ਗਰੰਟੀ ਦੇਣ ਲਈ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕੀਤੀ ਗਈ ਹੈ। ਵਿਨੀਤ ਜਿੰਦਲ ਨੇ ਕਿਹਾ ਕਿ ਕੈਨੇਡੀਅਨ ਨਿਆਂਪਾਲਿਕਾ ਦੀ ਯੋਗਤਾ ‘ਤੇ ਪੂਰੇ ਵਿਸ਼ਵਾਸ ਨਾਲ ਅਸੀਂ ਉਮੀਦ ਕਰਦੇ ਹਾਂ ਕਿ ਨਿਆਂ ਹੋਵੇਗਾ ਅਤੇ ਹਿੰਦੂ ਭਾਈਚਾਰੇ ਨੂੰ ਉਹ ਸੁਰੱਖਿਆ ਮਿਲੇਗੀ ਜਿਸ ਦੀ ਉਹ ਹੱਕਦਾਰ ਹੈ।
ਇਹ ਵੀ ਪੜ੍ਹੋ – ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ! ਇਕ ਦੀ ਮੌਤ