Punjab

ਕਾਂਗਰਸੀ ਵਿਧਾਇਕ ‘ਤੇ ਕੇਸ ਹੋਣ ਤੋਂ ਬਾਅਦ ਪੰਜਾਬ ਸਰਕਾਰ ਆਈ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ‘ਤੇ ਹੋਈ FIR ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਟਵੀਟ ਕੀਤਾ ਹੈ ਕਿ   ਜਲੰਧਰ ਜ਼ਿਮਨੀ ਚੋਣਾਂ ਦੇ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜੂਦਗੀ ‘ਤੇ ਆਵਾਜ਼ ਚੁੱਕਣ ਵਾਲੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ‘ਤੇ ਝੂਠਾ ਪਰਚਾ ਦਰਜ ਕਰਨਾ ਬਹੁਤ ਹੀ ਨਿੰਦਣਯੋਗ ਹੈ।

ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ‘ਤੇ ਇਲਜ਼ਾਮ ਲਾਇਆ ਹੈ ਕਿ ਉਹ ਆਪਣੇ ਵਿਰੁਧ ਉੱਠ ਰਹੀ ਹਰ ਆਵਾਜ਼ ਨੂੰ ਹਮੇਸ਼ਾ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ‘ਤੇ ਪਾਏ ਗਏ ਕੇਸ ਦਾ ਵਿਰੋਧ ਕਰਨ ਲਈ ਆਪਣੇ ਪਾਰਟੀ ਸਾਥੀਆਂ ਨਾਲ ਡਟ ਕੇ ਖੜਨ ਦੀ ਵੀ ਗੱਲ ਕੀਤੀ ਹੈ।

ਇਸ ਵਿਚਾਲੇ ਕਾਂਗਰਸੀ ਸੂਬਾ ਪ੍ਰਧਾਨ ਰਾਜਾ ਬੜਿੰਗ ਦਾ ਵੀ ਟਵੀਟ ਵੀ ਸਾਹਮਣੇ ਆਇਆ ਹੈ,ਜਿਸ ਵਿੱਚ ਉਹਨਾਂ ਜਾਣਕਾਰੀ ਦਿੱਤੀ ਹੈ ਕਿ ਕਾਂਗਰਸ ਦਾ ਇੱਕ ਵਫ਼ਦ ਅੱਜ ਲਾਡੀ ਸ਼ੇਰੋਵਾਲੀਆ ਅਤੇ ਹੋਰ ਕਾਂਗਰਸ ਵਰਕਰਾਂ ਤੇ ਕੀਤੀਆਂ ਝੂਠੀਆਂ ਸ਼ਿਕਾਇਤਾਂ ਵਿਰੁੱਧ SSP ਜਲੰਧਰ ਕੋਲ ਆਪਣਾ ਵਿਰੋਧ ਦਰਜ ਕਰਾਉਣ ਗਿਆ ਸੀ ਪਰ ਵਫਦ ਨੂੰ ਆਉਣ ਲਈ ਸਮਾਂ ਦੇਣ ਤੋਂ ਬਾਅਦ ਵੀ SSP ਸਾਹਬ ਬਿਨਾਂ ਮਿਲੇ ਦਫਤਰ ਛੱਡ ਕੇ ਚਲੇ ਗਏ।

ਬੜਿੰਗ ਨੇ ਕਿਹਾ ਹੈ ਕਿ ਸ਼ਾਇਦ ਸਰਕਾਰ ਦੇ ਕਹਿਣ ‘ਤੇ ਕੀਤੀ ਅੰਨੀ ਧੱਕੇਸ਼ਾਹੀ ਦਾ ਉਹਨਾਂ ਕੋਲ ਕੋਈ ਜਵਾਬ ਨਹੀਂ ਸੀ ਇਸ ਲਈ ਉਹਨਾਂ ਦੇ ਨਾਲ ਇਹ ਵਿਵਹਾਰ ਕੀਤਾ ਗਿਆ ਹੈ ਪਰ ਲੋਕ ਯਾਦ ਰੱਖਣਗੇ।

https://twitter.com/RajaBrar_INC/status/1657007396508819458?s=20