Punjab

ਕੇਂਦਰ ਦੀ ਨਰਮੀ ਤੋਂ ਬਾਅਦ ਤੋਂ ਬਾਅਦ ਡੱਲੇਵਾਲ ਦੀ ਮੈਡੀਕਲ ਸਹਾਇਤਾ ਸ਼ੁਰੂ

ਬਿਉਰੋ ਰਿਪੋਰਟ – ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ 55 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਮੈਡੀਕਲ ਸਹੂਲਤ ਲੈਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੂੰ ਗੁਲੂਕੋਜ਼ ਦਿੱਤਾ ਜਾ ਰਿਹਾ ਹੈ। ਕੱਲ੍ਹ 18 ਜਨਵਰੀ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਡੱਲੇਵਾਲ ਨੂੰ ਮਿਲ ਕੇ ਮੀਟਿੰਗ ਦਾ ਸੱਦਾ ਦਿੱਤਾ ਸੀ। ਸੱਦੇ ਪੱਤਰ ਵਿਚ ਲਿਖਿਆ ਕਿ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ  ਸੈਕਟਰ-26 ਚੰਡੀਗੜ੍ਹ ‘ਚ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਸੀ ਕਿ ਅਸੀਂ ਉਮੀਦ ਕਰਦੇ ਹਾਂ ਕਿ ਡੱਲੇਵਾਲ ਜਲਦ ਹੀ ਆਪਣਾ ਮਰਨ ਵਰਤ ਖਤਮ ਕਰਕੇ ਮੀਟਿੰਗ ‘ਚ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ – ਵਿਧਾਇਕ ਗੋਗੀ ਦੀ ਅੰਤਿਮ ਅਰਦਾਸ ਅੱਜ