The Khalas Tv Blog Punjab ਵਿਵਾਦ ਚੋਂ ਬਾਅਦ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਕੀਤੀ ਨਿਯੁਕਤੀ ਲਈ ਵਾਪਸ
Punjab Religion

ਵਿਵਾਦ ਚੋਂ ਬਾਅਦ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਕੀਤੀ ਨਿਯੁਕਤੀ ਲਈ ਵਾਪਸ

ਅੰਮ੍ਰਿਤਸਰ :  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜਣ ਬਾਅਦ ਅਕਾਲੀ ਦਲ ਨੇ ਇਸ ਨਿਯੁਕਤੀ ਨੂੰ ਵਾਪਸ ਲੈ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਰਾਹੀਂ ਇਸ ਦੀ ਪੁਸ਼ਟੀ ਕੀਤੀ ਹੈ।

ਦਰਬਾਰਾ ਸਿੰਘ ਗੁਰੂ ਨੂੰ ਪਹਿਲਾਂ ਅਕਾਲੀ ਦਲ ਨੇ ਕਾਰਜਕਾਰੀ ਪ੍ਰਧਾਨ ਭੂੰਦੜ ਦਾ ਸਲਾਹਕਾਰ ਨਿਯੁਕਤ ਕੀਤਾ ਸੀ। ਪਰ ਵਿਰੋਧੀ ਪਾਰਟੀਆਂ ਅਤੇ ਆਲੋਚਕਾਂ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੇ ਤੌਰ ਤਰੀਕਿਆਂ ਨੂੰ ਸੁਧਾਰਨ ਲਈ ਤਿਆਰ ਨਹੀਂ ਹੈ। ਨਾਲ ਹੀ ਪਾਰਟੀ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਲਈ ਅਕਾਲੀ ਦਲ ਨੇ ਉਨ੍ਹਾਂ ਦੀ ਨਿਯੁਕਤੀ ਵਾਪਸ ਲੈ ਲਈ ਹੈ।

ਅਮਰੀਕਾ ਤੋਂ  1986 ਦੇ ਨਕੋਦਰ ਪੁਲਿਸ ਗੋਲੀਬਾਰੀ ਮਾਮਲੇ ਨਾਲ ਸਬੰਧਤ ਇਕ ਪੀੜਤ ਸਿੱਖ ਨੇ ਸ੍ਰੀ ਅਕਾਲ ਤਖ਼ਤ ਸ਼ਿਕਾਇਤ ਭੇਜ ਕੇ  ਇਤਰਾਜ਼ ਪ੍ਰਗਟ ਕੀਤਾ ਸੀ।

ਜ਼ਿਕਰਯੋਗ ਹੈ ਕਿ 1986 ਵਿਚ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਵਿਰੁਧ ਮਾਰਚ ਦੌਰਾਨ ਨਕੋਦਰ ਵਿਖੇ ਚਾਰ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਨੌਜਵਾਨ ਰਵਿੰਦਰ ਸਿੰਘ ਲਿਤਰਾਂ ਦੇ ਅਮਰੀਕਾ ਵਿਚ ਰਹਿੰਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਈ ਮੇਲ ਭੇਜ ਕੇ ਗੁਰੂ ਦੀ ਨਿਯੁਕਤੀ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।

ਦਰਬਾਰਾ ਸਿੰਘ ਗੁਰੂ ਨੇ 1986 ਦੇ ਨਕੋਦਰ ਪੁਲਿਸ ਕੇਸ ਨਾਲ ਕਿਸੇ ਵੀ ਤਰ੍ਹਾਂ ਦਾ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਅਕਾਲੀ ਦਲ ਨੂੰ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ। ਉਹ 1986 ਵਿੱਚ ਪੁਲਿਸ ਗੋਲੀਬਾਰੀ ਦੇ ਕੇਸ ਦੌਰਾਨ ਜਲੰਧਰ ਵਿੱਚ ਏਡੀਸੀ ਸੀ ਅਤੇ ਇਸ ਕੇਸ ਵਿੱਚ ਗੋਲੀ ਚਲਾਉਣ ਦਾ ਹੁਕਮ ਦੇਣ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਸੀ।

ਘਟਨਾ ਤੋਂ ਬਾਅਦ ਮ੍ਰਿਤਕ ਦਾ ਪੋਸਟਮਾਰਟਮ ਕੀਤਾ ਗਿਆ ਸੀ, ਅਕਾਲੀ ਆਗੂ ਨੇ ਕਿਹਾ ਕਿ ਇਹ ਮਾਮਲਾ ਹੁਣ 38 ਸਾਲਾਂ ਬਾਅਦ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਹ ਕੋਈ ਚੋਣ ਲੜਦੇ ਹਨ ਜਾਂ ਕਿਸੇ ਅਹਿਮ ਅਹੁਦੇ ‘ਤੇ ਨਿਯੁਕਤ ਹੁੰਦੇ ਹਨ ਤਾਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਇਹ ਮਾਮਲਾ ਸਾਹਮਣੇ ਲਿਆਂਦਾ ਜਾਂਦਾ ਹੈ। ਇਸ ਮਾਮਲੇ ‘ਚ ਕੋਈ ਡੂੰਘੀ ਸਾਜ਼ਿਸ਼ ਰਚੀ ਗਈ ਹੈ, ਜਿਸ ਦਾ ਖੁਲਾਸਾ ਸਮਾਂ ਆਉਣ ‘ਤੇ ਹੋਵੇਗਾ।

Exit mobile version