The Khalas Tv Blog Punjab ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ
Punjab

ਸ੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ ਆਇਆ ਸਾਹਮਣੇ

ਬਿਊਰੋ ਰਿਪੋਰਟ –  ਸ੍ਰੀ ਅਕਾਲ ਤਖਤ ਸਾਹਿਬ (Sri Akal Takth Sahib) ਵੱਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਐਕਸ ‘ਤੇ ਪਾਈ ਪੋਸਟ ਵਿੱਚ ਲਿਖਿਆ ਕਿ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਮੁਤਾਬਕ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।

ਦੱਸ ਦੇਈਏ ਕਿ ਅੱਜ ਹੀ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪੀਆਂ ਗਈਆਂ ਸ਼ਿਕਾਇਤਾਂ ਦੇ ਮਾਮਲੇ ’ਤੇ ਵਿਚਾਰ ਵਟਾਂਦਰੇ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ। ਇਸ ਮਾਮਲੇ ਵਿਚ ਸੁਖਬੀਰ ਬਾਦਲ ਦੇ ਖਿਲਾਫ ਮਿਲੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਬਾਰੇ ਸੁਖਬੀਰ ਬਾਦਲ ਵੱਲੋਂ ਸੌਂਪੇ ਜਵਾਬ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।  ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ –  ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ, ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਇਆ ਫੈਸਲਾ

 

 

Exit mobile version