India

ਪੰਜ ਰਾਜਾਂ ‘ਚ ਹਾਰ ਤੋਂ ਬਾਅਦ ਕਾਂਗਰਸ ਨੇ ਸੀਡਬਲਿਊਸੀ ਦੀ ਮੀਟਿੰਗ ਸੱਦੀ

ਦ ਖ਼ਾਲਸ ਬਿਊਰੋ : ਪੰਜ ਰਾਜਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਅੱਜ ਸ਼ਾਮ 4 ਵਜੇ ਦਿੱਲੀ ਦੇ ਅਕਬਰ ਰੋਡ ਸਥਿਤ ਦਫ਼ਤਰ ਵਿੱਚ ਹੋਵੇਗੀ। ਇਸ ਵਿੱਚ ਪਾਰਟੀ ਦਾ ਭਵਿੱਖ ਅਤੇ ਲੀਡਰਸ਼ਿਪ ਚਰਚਾ ਦਾ ਮੁੱਖ ਵਿਸ਼ਾ ਰਹੇਗੀ। ਸਾਰਿਆਂ ਦੀਆਂ ਨਜ਼ਰਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਅੰਕਾ ‘ਤੇ ਹਨ।ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਉਹ ਸਾਰੇ ਮੈਂਬਰ ਵੀ ਹਾਜ਼ਰ ਹੋਣਗੇ, ਜਿਨ੍ਹਾਂ ਨੇ ਪੰਜ ਰਾਜਾਂ ਦੀਆਂ ਚੋਣਾਂ ਵਿੱਚ ਚੋਣ ਪ੍ਰਬੰਧ ਤੋਂ ਲੈ ਕੇ ਚੋਣ ਪ੍ਰਬੰਧਨ ਤੱਕ ਅਹਿਮ ਭੂਮਿਕਾ ਨਿਭਾਈ ਸੀ।

ਗੁਲਾਮ ਨਬੀ ਆਜ਼ਾਦ ਅਤੇ ਆਨੰਦ ਸ਼ਰਮਾ ਵੀ ਸੀਡਬਲਯੂਸੀ ਦੇ ਮੈਂਬਰ ਹਨ।ਸੀਡਬਲਯੂਸੀ ਦੀ ਮੀਟਿੰਗ 60 ਤੋਂ ਵੱਧ ਸਥਾਈ ਸੱਦੇ ਅਤੇ ਵਿਸ਼ੇਸ਼ ਸੱਦੇ ਦੇ ਨਾਲ ਇੱਕ ਵੱਡਾ ਇਕੱਠ ਹੋਵੇਗਾ। ਸੂਤਰਾਂ ਦਾ ਕਹਿਣਾ ਹੈ ਕਿ ਇਸ ਨਾਲ ਚੋਣ ਹਾਰ ਦੇ ਮੱਦੇਨਜ਼ਰ ਪਾਰਟੀ ਅੰਦਰ ਵੀ ਗੁੱਸਾ ਹੈ। ਦੱਸ ਦੇਈਏ ਕਿ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉੱਤਰ ਪ੍ਰਦੇਸ਼ ਵਿੱਚ 403 ਸੀਟਾਂ ਲਈ ਹੋਈਆਂ ਚੋਣਾਂ ਵਿੱਚ ਕਾਂਗਰਸ ਨੂੰ ਸਿਰਫ਼ ਦੋ ਸੀਟਾਂ ਮਿਲੀਆਂ ਹਨ।