The Khalas Tv Blog India FIR ਦਰਜ ਹੋਣ ਤੋਂ ਬਾਅਦ ਖਹਿਰਾ ਅਤੇ ਵੜਿੰਗ ਦਾ ਬਿਆਨ ਆਇਆ ਸਾਹਮਣੇ, ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ
India Punjab

FIR ਦਰਜ ਹੋਣ ਤੋਂ ਬਾਅਦ ਖਹਿਰਾ ਅਤੇ ਵੜਿੰਗ ਦਾ ਬਿਆਨ ਆਇਆ ਸਾਹਮਣੇ, ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ

After the FIR was registered, Raja Waring and Khaira targeted Kejriwal and Bhagwant Mann, said these things

FIR ਦਰਜ ਹੋਣ ਤੋਂ ਬਾਅਦ ਖਹਿਰਾ ਅਤੇ ਵੜਿੰਗ ਦਾ ਬਿਆਨ ਆਇਆ ਸਾਹਮਣੇ, ਮਾਨ ਸਰਕਾਰ 'ਤੇ ਸਾਧੇ ਨਿਸ਼ਾਨੇ

ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira)  ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦੀ ਪ੍ਰਧਾਨ ਪ੍ਰਭਜੋਤ ਕੌਰ ਨੇ FIR ਦਰਜ ਕਰਵਾਈ ਹੈ। ‘ਆਪ’ ਆਗੂ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਂਗਰਸ ਆਗੂਆਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੀਆਂ ਨਿਯੁਕਤੀਆਂ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਸਤਖ਼ਤਾਂ ਵਾਲੀ ‘ਝੂਠੀ’ ਤੇ ਗਲਤ ਤੱਥਾਂ ਵਾਲੀ ਸੂਚੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ।

FIR ਦਰਜ ਹੋਣ ਤੋਂ ਬਾਅਦ ਖਹਿਰਾ ਦਾ ਟਵੀਟ ਸਾਹਮਣੇ ਆਇਆ ਹੈ। ਕਾਂਗਰਸ ਵਿਧਾਇਕ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਦੀ ਜ਼ੁਬਾਨ ਵਿੱਚ ਭੇਜੇ ਗਏ FIR ਲਵ ਲੈਟਰ(Love letter) ਦਾ ਸਵਾਗਤ ਕਰਦਾ ਹਾਂ ਪਰ ਕੀ AAP ਆਫੀਸ਼ਅਲ ਪੇਜਾਂ ਤੇ ਸਿਕਉਰਟੀ(security) ਡਿਟੇਲ ਸ਼ੇਅਰ ਕਰਕੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਮੁੱਖ ਮੰਤਰੀ ਉੱਪਰ ਵੀ ਕੋਈ FIR ਦਰਜ ਹੋਵੇਗੀ ?

ਕੀ ਭਗਵੰਤ ਮਾਨ ਵਿੱਚ ਇੰਨੀ ਜੁਰੱਅਤ ਹੈ ਕਿ ਪੰਜਾਬ ਦੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾ ਕੇ Z+ ਸਿਕਉਰਟੀ ਲੈਣ ਲਈ ਖੁਦ ਨੂੰ AAP ਪੰਜਾਬ ਦਾ ਝੂਠਾ ਪ੍ਰਧਾਨ ਦਿਖਾਉਣ ਵਾਲੇ ਕੇਜਰੀਵਾਲ ਖਿਲਾਫ ਕਾਰਵਾਈ ਕਰ ਸਕੇ? ਇੰਝ ਮਹਿਸੂਸ ਹੁੰਦਾ ਹੈ ਕਿ ਅਲਕਾ ਲਾਂਬਾ ਵਰਗੇ ਸਿਆਸੀ ਵਿਰੋਧੀਆਂ ਤੇ ਝੂਠੇ ਮੁਕੱਦਮੇ ਦਰਜ ਕਰਵਾਉਣ ਵਾਲੇ ਕੇਜਰੀਵਾਲ ਨੇ ਕੋਈ ਸਬਕ ਨਹੀਂ ਸਿੱਖਿਆ ਅਤੇ ਹੁਣ ਸਾਡੇ ਤੇ ਝੂਠੇ ਪਰਚੇ ਦਰਜ ਕਰਵਾ ਰਿਹਾ ਹੈ।

ਇਸ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ “ਆਮ ਆਦਮੀ ਪਾਰਟੀ ਦੇ ਵਲੰਟੀਅਰ ਨੇ ਸੋਸ਼ਲ ਮੀਡੀਆ ‘ਤੇ ਜੋ ਪੋਸਟ ਕੀਤਾ ਸੀ, ਉਸ ਨੂੰ ਸ਼ੇਅਰ ਕਰਨ ਲਈ ਮੇਰੇ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨਾਲ ਸੱਚਾਈ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇੱਥੋਂ ਤੱਕ ਕਿ ਭਾਜਪਾ ਪੰਜਾਬ ਦੇ ਫੇਸਬੁੱਕ ਅਕਾਊਂਟ ਨੇ ਵੀ ਇਹ ਪੱਤਰ ਸ਼ੇਅਰ ਕੀਤਾ ਹੈ। ਉਨ੍ਹਾਂ ਦੇ ਖਿਲਾਫ ਕੋਈ ਐਫਆਈਆਰ ਕਿਉਂ ਨਹੀਂ ਜਾਂ ਤੁਸੀਂ ਭਾਜਪਾ ਤੋਂ ਡਰਦੇ ਹੋ।

ਦੱਸ ਦੇਈਏ ਕਿ ਸੁਖ਼ਪਾਲ ਸਿੰਘ ਖ਼ਹਿਰਾ ਨੇ ਆਪਣੇ ਟਵੀਟ ਵਿੱਚ ਕਿਹਾ ਸੀ ਕਿ ‘ਇਹ ਹੁਣ ਦਸਤਾਵੇਜ਼ੀ ਸਬੂਤਾਂ ਦੇ ਨਾਲ ਬਹੁਤ ਹੀ ਸਪਸ਼ਟ ਹੋ ਚੁੱਕਾ ਹੈ ਕਿ ਭਗਵੰਤ ਮਾਨ ਕੋਲ ਪੰਜਾਬ ਵਿੱਚ ਨਿਯੁਕਤੀਆਂ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿਉਂਕਿ ਇਹ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਵਾਨ ਕੀਤੀਆਂ ਜਾਂਦੀਆਂ ਹਨ। ਜੇ ਇਹ ‘ਆਮ ਆਦਮੀ ਪਾਰਟੀ’ ਦੀਆਂ ਨਿਯੁਕਤੀਆਂ ਹੁੰਦੀਆਂ ਤਾਂ ਇਹ ਸਹੀ ਹੁੰਦਾ ਕਿਉਂਕਿ ਕੇਜਰੀਵਾਲ ਪਾਰਟੀ ਦੇ ਮੁਖ਼ੀ ਹਨ ਪਰ ਸਰਕਾਰੀ ਨਿਯੁਕਤੀਆਂ ਉਨ੍ਹਾਂ ਵੱਲੋਂ ਕੀਤੇ ਜਾਣਾ ਪ੍ਰਵਾਨਗੀਯੋਗ ਨਹੀਂ ਹੈ।

ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਖਿਲਾਫ਼ ਮੋਹਾਲੀ ‘ਚ FIR ਦਰਜ, ‘ਆਪ’ ਦੀ ਫੇਕ ਲਿਸਟ ਸ਼ੇਅਰ ਕਰਨ ਦੇ ਲੱਗੇ ਦੋਸ਼

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਕਿਹਾ ਸੀ, ‘ਗੱਲ ਨਾਲਜ ਸ਼ੇਅਰ ਕਰਨ ਦੀ ਹੋਈ ਸੀ ਕੁਰਸੀ ਦੀ ਨਹੀਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਪੰਜਾਬ ਦੇ ਰਾਜ ਚੇਅਰਮੈਨਾਂ ਦੀ ਨਿਯੁਕਤੀ ਸੂਬੇ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਦੀ ਹੈ ਅਤੇ ਆਪ ਪਾਰਟੀ ਵਿੱਚ ਖਿੱਚੋਤਾਣ ਵਿਖਾਉਂਦੀ ਹੈ। ਆਲ ਵੈਲ ‘ਆਪ ਪੰਜਾਬ’?’

ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਟਵੀਟ ਕਰਦਿਆਂ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਸੁਖਪਾਲ ਖਹਿਰਾ ਦੇ ਖਿਲਾਫ ਐੱਫਆਈਆਰ ਕਰਨ ਦੀ ਸਖਤ ਨਿੰਦਾ ਕੀਤੀ ਹੈ ਤੇ ਕਿਹਾ ਹੈ ਕਿ ਉਹ ਅਜਿਹੀਆਂ ਸਸਤੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਲਜ਼ਾਮਬਾਜ਼ ਅਤੇ ਡਰਾਮਿਆਂ ਦਾ ਰਾਜਾ ਦੱਸਦੇ ਹੋਏ ਉਹਨਾਂ ਸਲਾਹ ਹੀ ਦੇ ਦਿੱਤੀ ਕਿ ਸ਼ੀਸ਼ੇ ਦੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜਿਆਂ ‘ਤੇ ਪੱਥਰ ਨਹੀਂ ਸੁੱਟਣੇ ਚਾਹੀਦੇ।

ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਆਪਣੇ ਟਵੀਟ ਵਿੱਚ ਇਸ ਸਾਰੀ ਕਾਰਵਾਈ ਨੂੰ ਘੋਰ ਸਿਆਸੀ ਬਦਲਾਖੋਰੀ ਦੱਸਦਿਆਂ ਇਸ ਦੀ ਨਿੰਦਾ ਕੀਤੀ ਹੈ। ਉਹਨਾਂ ਇਹ ਵੀ ਲਿਖਿਆ ਹੈ ਕਿ ਅੱਜ ਰਾਜਾ ਬਰਾੜ ਤੇ ਸੁਖਪਾਲ ਖਹਿਰਾ ਹਨ, ਕੱਲ ਨੂੰ ਕਿਸੇ ਹੋਰ ਦੀ ਵਾਰੀ ਵੀ ਆ ਸਕਦੀ ਹੈ।

 

 

 

 

Exit mobile version