India

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਕੇਂਦਰ ਦਾ ਆਰਡੀਨੈਂਸ,ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ !

ਦਿੱਲੀ : ਦਿੱਲੀ ‘ਚ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੇ ਤਲਖੀ ਭਰੇ ਹਾਲਾਤਾਂ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਨਵਾਂ ਆਰਡੀਨੈਂਸ ਪਾਸ ਕੀਤਾ ਹੈ। ਇਸ ਆਰਡੀਨੈਂਸ ਕਾਰਣ ਹੁਣ ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ ਹੋ ਗਈ ਹੈ। ਆਰਡੀਨੈਂਸ ਜਾਰੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਦਾ ਗਠਨ ਵੀ ਕਰ ਦਿੱਤਾ ਹੈ। ਸਮੂਹ ਏ ਅਤੇ ਡੈਨਿਬਸ ਦੇ ਸਾਰੇ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀਆਂ ਕਰਨਾ ਇਸ ਅਥਾਰਟੀ ਦੀ ਜ਼ਿੰਮੇਵਾਰੀ ਹੋਵੇਗੀ।

ਕੇਂਦਰ ਵੱਲੋਂ ਬਣਾਈ ਗਈ ਨਵੀਂ ਅਥਾਰਟੀ ਵਿੱਚ ਤਿੰਨ ਲੋਕ ਸ਼ਾਮਲ ਹਨ। ਇਹਨਾਂ ਵਿੱਚ ਮੁੱਖ ਤੌਰ ‘ਤੇ ਦਿੱਲੀ ਦੇ ਮੁੱਖ ਮੰਤਰੀ, ਮੁੱਖ ਸਕੱਤਰ ਅਤੇ NCT ਸਰਕਾਰ ਦੇ ਪ੍ਰਮੁੱਖ ਸਕੱਤਰ (ਗ੍ਰਹਿ) ਸ਼ਾਮਲ ਹਨ। ਕੇਂਦਰ ਇਸ ਅਥਾਰਟੀ ਦੀ ਸਲਾਹ ‘ਤੇ ਫੈਸਲੇ ਲਵੇਗਾ। ਇਸ ਦੇ ਨਾਲ ਹੀ ਇਹ ਵਿਵਸਥਾ ਵੀ ਹੈ ਕਿ ਫੈਸਲਾ ਬਹੁਮਤ ਨਾਲ ਹੀ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਸੁਪਰੀਮ ਕੋਰਟ ਨੇ ਹੁਕਮ ਜਾਰੀ ਕਰ ਕੇ ਦਿੱਲੀ ਸਰਕਾਰ ਨੂੰ ਕੁੱਝ ਅਧਿਕਾਰ ਦਿੱਤੇ ਸੀ। ਹੁਣ ਤੱਕ ਮੁੱਖ ਸਕੱਤਰ ਅਤੇ ਪ੍ਰਮੁੱਖ ਸਕੱਤਰ ਗ੍ਰਹਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਂਦੇ ਹਨ। ਯਾਨੀ ਨਵੇਂ ਆਰਡੀਨੈਂਸ ਤੋਂ ਬਾਅਦ ਹੁਣ ਮੁੱਖ ਮੰਤਰੀ ਅਥਾਰਟੀ ਵਿੱਚ ਘੱਟ ਮੱਤ ਵਿੱਚ ਹੋਣਗੇ। ਯਾਨੀ ਟਰਾਂਸਫਰ ਪੋਸਟਿੰਗ ਦਾ ਅਧਿਕਾਰ ਅਜੇ ਵੀ ਕੇਂਦਰ ਸਰਕਾਰ ਕੋਲ ਹੀ ਰਹੇਗਾ।

ਕੇਂਦਰ ਸਰਕਾਰ ਵੱਲੋਂ ਬਣਾਈ ਇਸ ਅਥਾਰਟੀ ਨੂੰ ਲੈ ਕੇ ਸਿਆਸੀ ਪ੍ਰਤੀਕਰਮ ਵੀ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਆਰਡੀਨੈਂਸ ‘ਤੇ ਕਿਹਾ ਹੈ ਕਿ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ, ਆਰਡੀਨੈਂਸ ਸਪੱਸ਼ਟ ਤੌਰ ‘ਤੇ ਸੁਪਰੀਮ ਕੋਰਟ ਦਾ ਅਪਮਾਨ ਹੈ। ਸਰਕਾਰ ਕੋਲ ਫੈਸਲੇ ਲੈਣ ਦੀ ਸ਼ਕਤੀ ਹੋਣੀ ਚਾਹੀਦੀ ਹੈ, ਇਹੀ ਲੋਕਤੰਤਰ ਦਾ ਸਨਮਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਨੂੰ ਸੱਤਾ ਸੌਂਪਣ ਦੇ ਡਰ ਤੋਂ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆਂਦਾ ਹੈ।

ਜਦੋਂ ਕਿ ਦੂਜੇ ਪਾਸੇ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਕੇਂਦਰ ਸਰਕਾਰ ਦੇ ਇਸ ਆਰਡੀਨੈਂਸ ਦਾ ਸਵਾਗਤ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਇਸ ਮਾਮਲੇ ‘ਤੇ ਵੱਡੀ ਟਿਪਣੀ ਆਈ ਹੈ।ਉਹਨਾਂ ਟਵੀਟ ਕਰਦੋ ਹੋਏ ਲਿਖਿਆ ਹੈ ਕਿ ਜੇਕਰ ਭਾਰਤੀ ਸੰਵਿਧਾਨ ਵਿੱਚ ਜਮਹੂਰੀਅਤ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ਦਿੱਤੀ ਜਾ ਸਕਦੀ ਸੀ।

ਇਸ ਤੋਂ ਇਲਾਵਾ ਉਹਨਾਂ ਨੇ ਇੱਕ ਹੋਰ ਟਵੀਟ ਵਿੱਚ ਕਿਹਾ ਹੈ ਕਿ ਦੇਸ਼ ਨੂੰ 30-31 ਰਾਜਪਾਲ ਅਤੇ ਇੱਕ ਪੑਧਾਨ ਮੰਤਰੀ ਚਲਾ ਲੈਣ, ਵੋਟਾਂ ਪਵਾਉਣ ਉੱਤੇ ਕਰੋੜਾਂ ਅਰਬਾਂ ਖ਼ਰਚਣ ਦਾ ਕੀ ਫ਼ਾਇਦਾ ???

ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਆਪ ਆਗੂਆਂ ਵਲੋਂ ਵੀ ਤਿੱਖੇ ਪ੍ਰਤੀਕਰਮ ਸਾਹਮਣੇ ਆ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜ ਸਭਾ ਵਿੱਚ ਮੌਜੂਦਾ ਸੰਸਦ ਮੈਂਬਰ ਅਭਿਸ਼ੇਕ ਸੰਘਵੀ ਦੇ ਟਵੀਟ ਨੂੰ ਰਿਟਵੀਟ ਕੀਤਾ ਹੈ ਤੇ ਇਸ ਦਾ ਵਿਰੋਧ ਜਤਾਇਆ ਹੈ।

ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ ਸਿਆਸੀ ਆਰਡੀਨੈਂਸ ਲਿਆ ਕੇ ਸੁਪਰੀਮ ਕੋਰਟ ਦੇ 5 ਜੱਜਾਂ ਦੇ ਸੰਵਿਧਾਨਕ ਬੈਂਚ ਦੇ ਸਰਬਸੰਮਤੀ ਵਾਲੇ ਫੈਸਲੇ ਨੂੰ ਪਲਟਣ ਦੀ ਹਿੰਮਤ ਕੀਤੀ।ਇਹ ਆਰਡੀਨੈਂਸ ਦੇਸ਼ ਦੇ ਸੰਘੀ ਢਾਂਚੇ ਅਤੇ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਨੂੰ ਤਾਰ ਦਿੰਦਾ ਹੈ।ਇਹ ਮਾਣਯੋਗ ਸੁਪਰੀਮ ਕੋਰਟ ਅਤੇ ਲੋਕਾਂ ਦੇ ਫ਼ਤਵੇ ਦਾ ਅਪਮਾਨ ਹੈ।

ਪੰਜਾਬ ਵਿੱਚ ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ ਵਿੱਚ ਚਿੰਤਾ ਜਤਾਈ ਹੈ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿਮੋਦੀ ਸਰਕਾਰ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਦੇ ਸਰਬਸੰਮਤੀ ਵਾਲੇ ਫੈਸਲੇ ਨੂੰ ਨਕਾਰਨ ਅਤੇ ਉਲਟਾਉਣ ਲਈ ਜਲਦਬਾਜ਼ੀ ਵਿੱਚ ਆਰਡੀਨੈਂਸ ਜਾਰੀ ਕਰਨਾ ਚਿੰਤਾਜਨਕ ਹੈ।ਮੋਦੀ ਸਰਕਾਰ ਦੁਆਰਾ ਮਾਨਯੋਗ ਸੁਪਰੀਮ ਕੋਰਟ ਦੇ ਫੈਸਲੇ ਦੀ ਪੂਰੀ ਤਰ੍ਹਾਂ ਉਲੰਘਣਾ, ਭਾਰਤੀ ਸੰਵਿਧਾਨ ਦੇ ਰਖਵਾਲੇ ਲਈ ਭਾਜਪਾ ਦੀ ਘੱਟ ਸਤਿਕਾਰ ਨੂੰ ਦਰਸਾਉਂਦੀ ਹੈ।

ਲੋਕਤਾਂਤਰਿਕ ਕਦਰਾਂ-ਕੀਮਤਾਂ ਨੂੰ ਕੁਚਲਣ ਦੇ ਉਦੇਸ਼ ਨਾਲ ਗੈਰ-ਕਾਨੂੰਨੀ ਆਰਡੀਨੈਂਸ ਰਾਹੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਸੱਤਾ ਵਿਚ ਲਿਆਉਣਾ ਨਾ ਸਿਰਫ਼ ਖ਼ਤਰਨਾਕ ਪ੍ਰਵਿਰਤੀ ਹੈ, ਸਗੋਂ ਢਿੱਲ-ਮੱਠ ਵਾਲਾ ਕੰਮ ਵੀ ਹੈ।ਰਾਸ਼ਟਰ ਦੇਖ ਰਿਹਾ ਹੈ ਅਤੇ ਭਾਜਪਾ ਸੰਵਿਧਾਨ ਦੀ ਭਾਵਨਾ ਦੇ ਵਿਰੁੱਧ ਘੋਰ ਕੰਮ ਕਰਨ ਲਈ ਆਪਣੀ ਨੱਕ ਰਾਹੀਂ ਭੁਗਤਾਨ ਕਰੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਦਿੱਲੀ ਸਰਕਾਰ ਦੇ ਮੰਤਰੀ ਐਲਜੀ ਹਾਊਸ ਦੇ ਬਾਹਰ ਇਕੱਠੇ ਹੋਏ ਸੀ ਤੇ  ਦਿੱਲੀ ਸਰਕਾਰ ਦਾ ਦੋਸ਼ ਸੀ ਕਿ ਉਪ ਰਾਜਪਾਲ ਕੋਲ 2 ਦਿਨਾਂ ਤੋਂ ਸੇਵਾ ਸਕੱਤਰ ਦੇ ਤਬਾਦਲੇ ਦੀ ਫਾਈਲ ਹੈ ਪਰ ਉਹ ਇਸ ‘ਤੇ ਦਸਤਖਤ ਨਹੀਂ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁੱਦ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ ਸੀ ਤੇ ਸ਼ੰਕਾ ਖੜਾ ਕੀਤਾ ਸੀ ਕਿ ਕਿਹਾ ਜਾ ਰਿਹਾ ਹੈ ਕਿ ਕੇਂਦਰ ਅਗਲੇ ਹਫਤੇ ਆਰਡੀਨੈਂਸ ਲਿਆ ਕੇ SC ਦੇ ਹੁਕਮਾਂ ਨੂੰ ਉਲਟਾਉਣ ਜਾ ਰਿਹਾ ਹੈ? ਕੀ ਕੇਂਦਰ ਸਰਕਾਰ SC ਦੇ ਹੁਕਮਾਂ ਨੂੰ ਪਲਟਣ ਦੀ ਸਾਜਿਸ਼ ਰਚ ਰਹੀ ਹੈ? ਕੀ LG ਸਾਹਿਬ ਆਰਡੀਨੈਂਸ ਦੀ ਉਡੀਕ ਕਰ ਰਹੇ ਹਨ, ਇਸ ਲਈ ਫਾਈਲ ‘ਤੇ ਦਸਤਖਤ ਕਿਉਂ ਨਹੀਂ ਕਰ ਰਹੇ?