Punjab

ਕਿਸਾਨਾਂ ਦੀ ਹਾਮੀ ਤੋਂ ਬਾਅਦ ਕੈਪਟਨ ਨੇ ਕੇਂਦਰ ਸਰਕਾਰ ਨੂੰ ਰੇਲ ਗੱਡੀਆਂ ਚਲਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਵੱਲੋਂ ਯਾਤਰੀ ਰੇਲਾਂ ਚਲਾਉਣ ਦੀ ਇਜਾਜ਼ਤ ਦੇਣ ਦੇ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਯਾਤਰੀ ਰੇਲਾਂ ਸਮੇਤ ਮਾਲ ਗੱਡੀਆਂ ਜਲਦ ਚਲਾਉਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਕੂਚ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰ ਸਕਦੇ ਹਨ।

ਪੰਜਾਬ ਦੀਆਂ ਸਾਰੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿੱਚ ਕੀਤੀ ਗਈ ਮੀਟਿੰਗ ਤੋਂ ਬਾਅਦ ਸੂਬੇ ਵਿੱਚ ਮਾਲ ਗੱਡੀਆਂ ਦੇ ਨਾਲ ਹੀ ਯਾਤਰੀ ਰੇਲਾਂ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।