Punjab

ਪੰਜਾਬ ਦੇ ਐਡਵੋਕੇਟ ਜਨਰਲ ਦਾ ਅਸਤੀਫ਼ਾ, ਇਹ ਹੋਣਗੇ ਨਵੇਂ AG

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਆਪਣੇ ਨਿੱਜੀ ਕਾਰਨ ਕਰਕੇ ਅਸਤੀਫਾ ਦਿੱਤਾ ਹੈ। ਸਿੱਧੂ ਵੱਲੋਂ 19 ਜੁਲਾਈ ਨੂੰ ਅਸਤੀਫਾ ਦੇ ਦਿੱਤਾ ਗਿਆ ਸੀ। ਉਹਨਾਂ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹਨਾਂ ਨੇ ਆਪਣੇ ਨਿੱਜੀ ਕਾਰਨਾਂ ਕਰਕੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦੀ ਥਾਂ ‘ਤੇ ਹੁਣ ਵਿਨੋਦ ਘਈ ਪੰਜਾਬ ਦੇ ਨਵੇਂ AG ਹੋਣਗੇ।

ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ। ਸਿੱਧੂ ਨੇ ਇਸ ਸਾਲ 19 ਮਾਰਚ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਜੋਂ ਅਹੁਦਾ ਸੰਭਾਲਿਆ ਸੀ।

ਵਿਨੋਦ ਘਈ

ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਪਾਰਟੀ ਵੱਲੋਂ ਇਸ ਅਸਤੀਫ਼ੇ ‘ਤੇ ਨਿਯੁਕਤ ਕੀਤੇ ਜਾਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਹ ਆਪਣੀਆਂ ਸੇਵਾਵਾਂ ਨਹੀਂ ਦੇ ਸਕਣਗੇ, ਜਿਸ ਕਰਕੇ ਉਹ ਅਸਤੀਫ਼ਾ ਦੇ ਰਹੇ ਹਨ।