‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਵਿੱਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ‘ਚ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਐੱਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰਨ ਖਿਲਾਫ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸਿੱਖ ਜਥੇਬੰਦੀਆਂ ਨੇ ਹਾਈਕੋਰਟ ਵੱਲੋਂ ਜਾਂਚ ਰਿਪੋਰਟ ਨੂੰ ਰੱਦ ਕਰਨ ਦੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਹਾਈਕੋਰਟ ਦੇ ਫੈਸਲੇ ਦੀਆਂ ਕਾਪੀਆਂ ਪਾੜ ਕੇ ਅੱਗ ਵਿੱਚ ਸਾੜ ਦਿੱਤਾ। ਇਸ ਮੌਕੇ ਕਈ ਸਿਆਸੀ ਲੀਡਰ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ। ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਰਮਿੰਦਰ ਸਿੰਘ ਢੀਂਡਸਾ, ਬਲਵਿੰਦਰ ਸਿੰਘ ਬੈਂਸ ਵੀ ਧਰਨੇ ਵਿੱਚ ਮੌਜੂਦ ਹਨ।