Punjab

CM ਭਗਵੰਤ ਮਾਨ ਤੇ ਕਿਸਾਨਾਂ ‘ਚ ਬਣੀ ਸਹਿਮਤੀ , ਕਿਸਾਨਾਂ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ…

Agreement reached between CM Bhagwant Mann and farmers

ਚੰਡੀਗੜ੍ਹ ‘ਚ ਕਿਸਾਨ ਯੂਨੀਅਨ ਦੇ ਆਗੂਆਂ ਅਤੇ CM ਭਗਵੰਤ ਮਾਨ ਵਿਚਾਲੇ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਤੋਂ ਬਾਅਦ  ਕਿਸਾਨਾਂ ਨੇ ਸੜਕਾਂ ‘ਤੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ ‘ਚ ਮਿਲੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ ‘ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਬਣ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 700 ਕਰੋੜ ਰੁਪਇਆ ਸ਼ੂਗਰ ਮਹਿਕਮੇ ਦਾ ਕਰਜ਼ਾ ਮੋੜਿਆ ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਛੱਡਿਆ ਗਿਆ ਸੀ। ਸਿਰਫ਼ 2 ਮਿੱਲਾਂ ਨੇ ਕਿਸਾਨਾਂ ਦੇ ਪੈਸੇ ਦੇਣੇ ਹਨ ਉਹ ਵੀ ਛੇਤੀ ਹੀ ਲਏ ਜਾਣਗੇ। ਫਗਵਾੜਾ ਮਿੱਲ ਦੇ ਮਾਲਕ ਉੱਤੇ ਪਰਚਾ ਹੋਇਆ ਤੇ ਪ੍ਰਾਪਰਟੀ ਵੀ ਅਟੈਚ ਕੀਤੀ ਗਈ ਹੈ, ਜਿਸ ਨੂੰ ਵੇਚ ਕੇ ਕਿਸਾਨਾਂ ਨੂੰ ਪੈਸੇ ਦਿੱਤੇ ਜਾਣਗੇ।

ਸੀਐੱਮ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਰੇਲ ਰੋਕੋ ਤੇ ਆਵਾਜਾਈ ਰੋਕਣ ਵਾਲਾ ਮਾਹੌਲ ਪੈਦਾ ਨਹੀਂ ਹੋਵੇਗਾ । ਸਾਰੀਆਂ ਯੂਨੀਅਨਾਂ ਤੇ ਇਸ ਉੱਤੇ ਸਹਿਮਤੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਹੈ ਕਿ ਛੇਤੀ ਹੀ ਉਨ੍ਹਾਂ ਨੂੰ ਖ਼ੁਸ਼ਖ਼ਬਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਧ ਗੰਨੇ ਦਾ ਭਾਅ ਦੇਣ ਵਾਲਾ ਸੂਬਾ ਬਣ ਜਾਵੇਗਾ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੀ ਖ਼ੁਸ਼ਖ਼ਬਰੀ ਕਿਸਾਨਾਂ ਨੂੰ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮੁਆਵਜ਼ੇ ਬਾਰੇ ਵੀ ਆਉਣ ਵਾਲੇ ਦਿਨਾਂ ਵਿੱਚ ਚੰਗੀ ਖ਼ਬਰ ਮਿਲੇਗੀ।

ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਧਰਨਿਆਂ ਨਾਲ ਆਮ ਲੋਕ ਖ਼ਿਲਾਫ਼ ਹੋ ਜਾਂਦੇ ਹਨ। ਮਾਨ ਨੇ ਕਿਹਾ ਕਿ ਕਿਸਾਨ ਗੱਲਬਾਤ ਕਰਨ ਲਈ ਸਿੱਧੇ ਵੀ ਉਨ੍ਹਾਂ ਨਾਲ ਮੀਟਿੰਗ ਕਰਨ ਆ ਸਕਦੇ ਹਨ ਜੇ ਸਰਕਾਰ ਉਨ੍ਹਾਂ ਦੀ ਗੱਲ ਫਿਰ ਵੀ ਨਹੀਂ ਸੁਣਦੀ ਤਾਂ ਉਹ ਪ੍ਰਦਰਸ਼ਨ ਕਰ ਸਕਦੇ ਹਨ। ਸੀਐੱਮ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਸੜਕਾਂ ਤੇ ਰੇਲਾਂ ਬੰਦ ਕਰਨ ਨਾਲ ਆਮ ਲੋਕ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਆਵਾਜਾਈ ਰੋਕਣ ਵਾਲਾ ਟਰੇਂਡ ਭਵਿੱਖ ਵਿੱਚ ਬੰਦ ਹੋਣਾ ਚਾਹੀਦਾ ਹੈ।

ਮਾਨ ਨੇ ਕਿਹਾ ਕਿ ਲੋਕਾਂ ਨੂੰ ਤੰਗ ਕਰਕੇ ਸਰਕਾਰ ਨਾਲ ਗੱਲ ਕਰਨੀ ਕੋਈ ਚੰਗੀ ਗੱਲ ਨਹੀਂ ਹੈ। ਇਸ ਮੁੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਹਿਮਤੀ ਪ੍ਰਗਟ ਕੀਤੀ ਹੈ। ਮਾਨ ਨੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਬਾਬਤ ਕਿਹਾ ਕਿ ਕਿਸਾਨ ਜੋ ਮੰਗਾਂ ਲੈ ਕੇ ਆ ਰਹੇ ਹਨ, ਉਹ ਸਾਰੀਆਂ ਕੇਂਦਰ ਸਰਕਾਰ ਨਾਲ ਸਬੰਧਿਤ ਹਨ, ਇਸ ਲਈ ਇਸ ਦਾ ਹੱਲ ਕੇਂਦਰ ਸਰਕਾਰ ਦੇ ਹੱਥ ਵਿੱਚ ਹੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਵੀ ਕੇਂਦਰ ਨਾਲ ਜੁੜਿਆ ਹੋਇਆ ਹੈ।

ਦੂਜੇ ਪਾਸੇ ਮੀਟਿੰਗ ਤੋਂ ਬਾਅਦ  ਕਿਸਾਨਾਂ ਨੇ ਸੜਕਾਂ ‘ਤੇ ਧਰਨਾ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਉਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਹਨ। ਕਿਸਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਹ ਯਕੀਨ ਦਿਵਾਇਆ ਹੈ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਗੰਨੇ ਦਾ ਰੇਟ ਪੰਜਾਬ ‘ਚ ਮਿਲੇਗਾ। ਕਿਸਾਨਾ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕੁਝ ਹੀ ਦਿਨਾਂ ‘ਚ ਸਭ ਤੋਂ ਜ਼ਿਆਦਾ ਗੰਨੇ ਦਾ ਰੇਟ ਮਿਲੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ 30 ਨਵੰਬਰ ਤੱਕ ਮਿੱਲਾਂ ਚਲਾਉਣ ਦਾ ਭਰੋਸਾ ਵੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਗੰਨੇ ਦਾ ਮੁਆਵਜ਼ਾ ਜਾਰੀ ਕਰਨ ਦਾ ਵੀ ਐਲਾਨ ਕੀਤਾ ਹੈ।