Punjab

ਖੇਤੀ ਕਾਨੂੰਨ : ਮਾਨਸਾ ਰੇਲ ਰੋਕੋ ਅੰਦੋਲਨ ਦੌਰਾਨ ਇੱਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :-  ਖੇੇਤੀ ਕਾਨੂੰਨਾਂ ਦੇ ਵਿਰੋਦ ‘ਚ ਮਾਨਸਾ ਦੇ ਪਿੰਡ ਗੜੱਦੀ ‘ਚ ਰੇਲਵੇ ਟਰੈਕ ‘ਤੇ ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਜੁਗਰਾਜ ਸਿੰਘ (57 ਸਾਲਾ) ਨੇ ਦਮ ਤੋੜ ਦਿੱਤਾ ਹੈ। ਰੋਜ਼ ਦੀ ਤਰ੍ਹਾਂ ਜੁਗਰਾਜ ਸਿੰਘ ਅੱਜ ਵੀ ਧਰਨੇ ’ਤੇ ਆਇਆ ਸੀ, ਤਦ ਅਚਾਨਕ ਉਹ ਬੇਹੋਸ਼ ਹੋ ਗਿਆ। ਜਿਸ ਮਗਰੋਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਕਿਹਾ ਕਿ ਜਦ ਤੱਕ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਮ੍ਰਿਤਕ ਕਿਸਾਨ ਦਾ ਨਾ ਤਾਂ ਪੋਸਟ ਮਾਰਟਮ ਕਰਵਾਇਆ ਜਾਵੇਗਾ ਅਤੇ ਨਾ ਹੀ ਅੰਤਮ ਸੰਸਕਾਰ ਕਰਨਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇੱਕ ਬਜ਼ੁਰਗ ਔਰਤ ਦੇ ਹੋਏ ਨੁਕਸਾਨ ਦੀ ਭਰਪਾਈ ਲਈ, ਕਿਸਾਨ ਲਗਾਤਾਰ ਡੀਸੀ ਦਫ਼ਤਰ ਤੇ ਉਨ੍ਹਾਂ ਦੇ ਘਰ ਦਾ ਜਾਮ ਲਗਾ ਰਹੇ ਹਨ।

ਸੂਤਰਾਂ ਦੀ ਜਾਣਕਾਰੀ ਮੁਤਾਬਿਕ ਜੋਗਰਾਜ ਸਿੰਘ ਇੱਕ ਗਰੀਬ ਕਿਸਾਨ ਹੈ ਜੋ ਕਿ ਕਿਸਾਨੀ ਸੰਘਰਸ਼ ਵਿੱਚ ਲਗਾਤਾਰ ਸ਼ਾਮਲ ਸੀ, ਜਿਸਦੀ ਅੱਜ ਅਚਾਨਕ ਮੌਤ ਹੋ ਗਈ। ਉਨ੍ਹਾਂ ‘ਤੇ ਕਰੀਬ 17 ਲੱਖ ਰੁਪਏ ਦਾ ਕਰਜ਼ਾ ਹੈ। ਤਿੰਨ ਬੱਚੇ ਹਨ ਜਦੋਂ ਕਿ ਉਸ ਦੀ ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੱਦ ਤੱਕ ਪਰਿਵਾਰ ਨੂੰ ਸਹਾਇਤਾ ਨਹੀਂ ਦਿੱਤੀ ਜਾਂਦੀ ਉਹ ਨਾ ਤਾਂ ਮੌਤ ਵਾਲੇ ਕਿਸਾਨ ਦਾ ਪੋਸਟ ਮਾਰਟਮ ਕਰਵਾਏਗਾ ਅਤੇ ਨਾ ਹੀ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।