‘ਦ ਖ਼ਾਲਸ ਬਿਊਰੋ :- ਅੰਮ੍ਰਿਤਸਰ ‘ਚ ਅੱਜ 12 ਨਵੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ। jaਇਸ ਸਬੰਧ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਇਥੇ ਹਾਲ ਬਾਜ਼ਾਰ, ਹਾਲ ਗੇਟ ਤੇ ਹੋਰ ਇਲਾਕਿਆਂ ਵਿੱਚ ਦੁਕਾਨਦਾਰਾਂ ਨੂੰ ਮਿਲੇ ਹਨ ਅਤੇ ਉਨ੍ਹਾਂ ਕੋਲੋਂ ਕਾਲੀ ਦੀਵਾਲੀ ਸਬੰਧੀ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਇਸ ਮਾਮਲੇ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ।
ਜਥੇਬੰਦੀਆਂ ਨੇ ਕਿਹਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਕਾਰਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾ ਕੇ ਸੂਬੇ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦੁਕਾਨਾਂ ’ਤੇ ਕਾਲੇ ਝੰਡੇ ਲਾਏ ਗਏ ਅਤੇ ਕਾਲੀ ਦੀਵਾਲੀ ਦੇ ਪੋਸਟਰ ਵੀ ਲਾਏ ਗਏ ਹਨ। ਕਿਸਾਨਾਂ ਵੱਲੋਂ ਦੀਵਾਲੀ ਵਾਲੇ ਦਿਨ ਪ੍ਰਧਾਨ ਮੰਤਰੀ ਦੇ ਪੁਤਲੇ ਸਾੜ ਕੇ ਕਾਲੀ ਦੀਵਾਲੀ ਮਨਾਈ ਜਾਵੇਗੀ।