The Khalas Tv Blog Punjab ਕਿਸਾਨਾਂ ਦੇ ਹਿੱਤ ‘ਚ ਹਨ ਖੇਤੀ ਕਾਨੂੰਨ ਖੇਤੀ ਮੰਤਰੀ ਨੇ ਫਿਰ ਦੁਹਰਾਈ ਗੱਲ
Punjab

ਕਿਸਾਨਾਂ ਦੇ ਹਿੱਤ ‘ਚ ਹਨ ਖੇਤੀ ਕਾਨੂੰਨ ਖੇਤੀ ਮੰਤਰੀ ਨੇ ਫਿਰ ਦੁਹਰਾਈ ਗੱਲ

 

‘ਦ ਖ਼ਾਲਸ ਬਿਊਰੋਂ: (ਸੁਰਿੰਦਰ ਸਿੰਘ ) –  ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਸਰਕਾਰ ਦੇਸ਼ ਭਰ ਵਿੱਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ । ਇਸੇ ਲਈ 3 ਦਸੰਬਰ ਨੂੰ ਦੁਬਾਰਾ ਗੱਲਬਾਤ ਲਈ ਮੀਟਿੰਗ ਬੁਲਾਈ ਹੋਈ ਹੈ ।

ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸਿਆਸਤ ਨਹੀਂ ਹੋਣੀ ਚਾਹੀਦੀ। ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ ਉਤੇ ਝਾਤ ਮਾਰਨ ਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ ਉਤੇ ਵਾਪਸ ਲਏ।

Exit mobile version