The Khalas Tv Blog India ਭਵਿੱਖ ਵਿੱਚ ਮੁੱੜ ਨਹੀਂ ਲਿਆਂਦੇ ਜਾਣਗੇ ਖੇਤੀ ਕਾਨੂੰਨ: ਤੋਮਰ
India

ਭਵਿੱਖ ਵਿੱਚ ਮੁੱੜ ਨਹੀਂ ਲਿਆਂਦੇ ਜਾਣਗੇ ਖੇਤੀ ਕਾਨੂੰਨ: ਤੋਮਰ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਵਾਪਸ ਲਏ ਗਏ ਖੇਤੀ ਕਾਨੂੰਨਾਂ ਬਾਰੇ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਇਹ ਕਾਨੂੰਨ ਭਵਿੱਖ ਵਿੱਚ ਮੁੱੜ ਨਹੀਂ ਲਿਆਂਦੇ ਜਾਣਗੇ।ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਇੱਕ ਨੇਤਾ ਮਲਿਕਾਰਜੁਨ ਖੜਗੇ ਵੱਲੋਂ ਇਸ ਸੰਬੰਧੀ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਤੋਮਰ ਨੇ ਇਹ ਬਿਆਨ ਦਿਤਾ ਹੈ । ਖੜਗੇ  ਨੇ ਉਹਨਾਂ ਤੋਂ ਇਹ ਵੀ ਪੁਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ।ਇਸ ਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ।

Exit mobile version