The Khalas Tv Blog Punjab ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀਬਾੜੀ ਕਾਨੂੰਨ ਵਾਪਸ ਨਾ ਲੈਣ ‘ਤੇ ਹਨ ਬਜ਼ਿੱਦ, ਮੀਟਿੰਗ ਰਹੀ ਬੇਸਿੱਟਾ
Punjab

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਖੇਤੀਬਾੜੀ ਕਾਨੂੰਨ ਵਾਪਸ ਨਾ ਲੈਣ ‘ਤੇ ਹਨ ਬਜ਼ਿੱਦ, ਮੀਟਿੰਗ ਰਹੀ ਬੇਸਿੱਟਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਗਿਆਨ ਭਵਨ, ਦਿੱਲੀ ਵਿੱਚ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ। ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਰੱਦ ਕਰਨ ਦੀ‌ ਮੰਗ ’ਤੇ ਕਾਇਮ ਹਨ ਅਤੇ ਮੰਤਰੀ ਸਮੂਹ ਵੱਲੋਂ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼  ਕੀਤੀ ਗਈ।

ਮੀਟਿੰਗ ਵਿੱਚ ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਦਾ ਐਲਾਨ ਕਰੋ, ਗੱਲਬਾਤ ਬੰਦ ਕਰੋ। ਅਸੀਂ ਹੋਰ ਗੱਲਬਾਤ ਨਹੀਂ ਕਰਾਂਗੇ। ਅਸੀਂ ਅਗਲੀ ਮੀਟਿੰਗ ਵਿੱਚ ਨਹੀਂ ਆਵਾਂਗੇ। ਕਿਸਾਨਾਂ ਨੇ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਅਸੀਂ ਡਟੇ ਰਹਾਂਗੇ।

ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਪ੍ਰਤੀਬੱਧ ਹੈ। APMC ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਚਾਰ ਕੀਤਾ ਜਾਵੇਗਾ। ਤੋਮਰ ਨੇ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਜਾਇਜ਼ ਹਨ। ਕੇਂਦਰ ਸਰਕਾਰ ਨੇ 5 ਦਸੰਬਰ ਨੂੰ ਸਵੇਰੇ 12 ਵਜੇ ਨਿਰਣਾਇਕ ਮੀਟਿੰਗ ਲਈ ਸੱਦਾ ਦਿੱਤਾ ਹੈ।

ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬਜ਼ਿੱਦ ਹਨ ਅਤੇ ਸਰਕਾਰ ਇਸ ਬਾਰੇ ਉਨ੍ਹਾਂ ਨੂੰ ਪੱਲਾ ਨਹੀਂ ਫੜਾ ਰਹੀ। ਕਿਸਾਨਾਂ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਤੋਂ ਇਲਾਵਾ ਹੋਰ ਕੁੱਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਦੁਪਹਿਰ ਆਪ ਤਿਆਰ ਕੀਤਾ ਲੰਗਰ ਛਕਿਆ ਅਤੇ ਸਰਕਾਰ ਵੱਲੋਂ ਪਰੋਸਿਆ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ ਸੀ।

ਮੀਟਿੰਗ ਵਿੱਚ ਕਈ ਕਿਸਾਨ ਜਥੇਬੰਦੀਆਂ ਦੇ ਲੀਡਰਾਂ ਤੋਂ ਇਲਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਸ਼ਾਮਲ ਸਨ।

Exit mobile version