Punjab

ਖੇਤੀ ਆਰਡੀਨੈਂਸ ਮਾਮਲਾ : ਸੁਖਬੀਰ ਬਾਦਲ ਆਪਣੀ ਪਤਨੀ ਨਾਲ ਟਰੈਕਟਰ ‘ਤੇ ਸਵਾਰ ਹੋ ਕੇ ਪਹੁੰਚੇ ਲੰਬੀ

‘ਦ ਖ਼ਾਲਸ ਬਿਊਰੋ:- ਅੱਜ ਪੂਰੇ ਪੰਜਾਬ ਦੇ ਵਿੱਚ ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਲੰਬੀ ਧਰਨੇ ਵਿੱਚ ਟਰੈਕਟਰ ਉੱਤੇ ਪਹੁੰਚੇ ਹਨ।  ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸੁਖਬੀਰ ਬਾਦਲ ਅਤੇ ਉਸਦੀ ਪਤਨੀ ਹਰਸਿਮਰਤ ਕੌਰ ਬਾਦਲ ਆਪਣੇ ਪਿੰਡ ਤੋਂ ਟਰੈਕਟਰ ਉੱਤੇ ਬੈਠ ਕੇ ਪ੍ਰਦਰਸ਼ਨ ਵਿੱਚ ਸੰਬੋਧਨ ਕਰਨ ਲਈ ਪੁਹੰਚੇ ਹਨ।

ਪੰਜਾਬ ਵਿੱਚ ਖੇਤੀ ਬਿੱਲਾ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਕਾਲੀ ਦਲ ਵੀ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਅਤੇ ਕਿਸਾਨਾਂ ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਅਤੇ ਹੋਰ ਕਈ ਅਕਾਲੀ ਸੀਨੀਅਰ ਲੀਡਰ ਵੀ ਪੁਹੰਚੇ ਹਨ।

ਕਿਸਾਨਾਂ ਦੇ ਹੱਕ  ਚ ਅਕਾਲੀ ਦਲ ਵੱਲੋਂ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ

ਦੇਸ਼ ਭਰ ਵਿੱਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।  ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਕਾਫੀ ਸਿਆਸਤ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਦਲਜੀਤ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 25 ਤਾਰੀਕ ਨੂੰ ਪੰਜਾਬ ਭਰ ਵਿੱਚ 3 ਘੰਟੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਹਰ ਵਰਕਰ ਆਪਣੇ-ਆਪਣੇ ਹਲਕੇ ਵਿੱਚ ਬਿੱਲਾਂ ਵਿਰੁੱਧ ਪ੍ਰਦਰਸ਼ਨ ਕਰੇਗਾ।

ਦਲਜੀਤ ਚੀਮਾ ਨੇ ਦੱਸਿਆ ਹੈ ਕਿ 26 ਤੋਂ 4 ਦਿਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਦੌਰਾ ਕਰਨਗੇ ਅਤੇ ਇਸ ਕਾਨੂੰਨ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ, ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੁਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇਗਾ ਤੇ  ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ।  ਇਸ ਬਾਰੇ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।