ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਿਸ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਗਿਰੋਹ ਦੇ ਸੰਬੰਧ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਸੂਬਿਆਂ ਯੂਪੀ,ਗੁਜਰਾਤ,ਮਹਾਰਾਸ਼ਟਰ ਤੇ ਦਿੱਲੀ,ਕੱਲਕਤਾ ਨਾਲ ਜੁੜ ਰਹੇ ਹਨ।ਇਹਨਾਂ ਗੈਂਗਸਟਰਾਂ ਦੇ ਕਬਜ਼ੇ ‘ਚੋਂ ਫਰਜ਼ੀ ਪਾਸਪੋਰਟ ਵੀ ਬਰਾਮਦ ਹੋਏ ਹਨ ਤੇ ਗ੍ਰਿਫਤਾਰ ਕਰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੀ ਜਾਂਚ ਜਾਰੀ ਹੈ।
In a major interstate #Immigration/#Travel agents involved in fake #passports for gangsters/criminals of #Punjab & other states, and helping them to flee from law of the country, #AGTF has successfully arrested three persons: Onkar Singh, Sukhjinder Singh & Prabhjot Singh (1/3) pic.twitter.com/tRmom8Tkom
— DGP Punjab Police (@DGPPunjabPolice) April 28, 2023
@PunjabPoliceInd is fully committed to destroy the criminals network as per directions of CM @BhagwantMann (3/3)
— DGP Punjab Police (@DGPPunjabPolice) April 28, 2023
ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ ਅੰਤਰਰਾਜੀ ਗੈਂਗ ਇਮੀਗ੍ਰੇਸ਼ਨ,ਟਰੈਵਲ ਏਜੰਟਾਂ ਰਾਹੀਂ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਿੱਚ ਸਰਗਰਮ ਸੀ। AGTF ਨੇ ਸਫਲਤਾਪੂਰਵਕ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਦੀ ਪਛਾਣ ਓਂਕਾਰ ਸਿੰਘ, ਸੁਖਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਵਜੋ ਹੋਈ ਹੈ।
ਹਾਲਾਂਕਿ ਸਵੇਰ ਤੋਂ ਅਲੱਗ ਅਲੱਗ ਚੈਨਲਾਂ ‘ਤੇ ਖ਼ਬਰ ਚਲਾਈ ਜੀ ਰਹੀ ਸੀ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸ਼ਾਰਪੀ ਘੁੰਮਣ ਗਾਇਕ ਕਰਨ ਔਜਲਾ ਦਾ ਕਰੀਬੀ ਹੈ ਪਰ ਡੀਜੀਪੀ ਪੰਜਾਬ ਵੱਲੋਂ ਕੀਤੇ ਗਏ ਟਵੀਟ ਵਿੱਚ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।