India Punjab

ਨਕਲੀ Passport ਬਣਾ ਕੇ ਇੰਝ ਕੀਤੀ ਜਾਂਦੀ ਸੀ ਅਪਰਾਧੀਆਂ ਦੀ ਮਦਦ, AGTF ਨੇ ਕੀਤਾ ਪਰਦਾਫਾਸ਼

ਚੰਡੀਗੜ੍ਹ :  ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਿਸ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਗਿਰੋਹ ਦੇ ਸੰਬੰਧ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਸੂਬਿਆਂ ਯੂਪੀ,ਗੁਜਰਾਤ,ਮਹਾਰਾਸ਼ਟਰ ਤੇ ਦਿੱਲੀ,ਕੱਲਕਤਾ ਨਾਲ ਜੁੜ ਰਹੇ ਹਨ।ਇਹਨਾਂ ਗੈਂਗਸਟਰਾਂ ਦੇ ਕਬਜ਼ੇ ‘ਚੋਂ ਫਰਜ਼ੀ ਪਾਸਪੋਰਟ ਵੀ ਬਰਾਮਦ ਹੋਏ ਹਨ ਤੇ ਗ੍ਰਿਫਤਾਰ ਕਰ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੀ ਜਾਂਚ ਜਾਰੀ ਹੈ।

 

 

ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਹ  ਅੰਤਰਰਾਜੀ ਗੈਂਗ ਇਮੀਗ੍ਰੇਸ਼ਨ,ਟਰੈਵਲ ਏਜੰਟਾਂ ਰਾਹੀਂ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਿੱਚ ਸਰਗਰਮ ਸੀ। AGTF ਨੇ ਸਫਲਤਾਪੂਰਵਕ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨਾਂ ਦੀ ਪਛਾਣ ਓਂਕਾਰ ਸਿੰਘ, ਸੁਖਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਵਜੋ ਹੋਈ ਹੈ।

ਹਾਲਾਂਕਿ ਸਵੇਰ ਤੋਂ ਅਲੱਗ ਅਲੱਗ ਚੈਨਲਾਂ ‘ਤੇ ਖ਼ਬਰ ਚਲਾਈ ਜੀ ਰਹੀ ਸੀ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸ਼ਾਰਪੀ ਘੁੰਮਣ ਗਾਇਕ ਕਰਨ ਔਜਲਾ ਦਾ ਕਰੀਬੀ ਹੈ ਪਰ ਡੀਜੀਪੀ ਪੰਜਾਬ ਵੱਲੋਂ ਕੀਤੇ ਗਏ ਟਵੀਟ ਵਿੱਚ ਇਸ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।