ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF), ਕੇਂਦਰੀ ਏਜੰਸੀਆਂ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮਿਲ ਕੇ ਪੰਜਾਬ ਤੋਂ 11 ਗੈਂਗਸਟਰ ਗ੍ਰਿਫਤਾਰ ਕੀਤੇ ਹਨ। ਸਾਰੇ ਮੁਲਜ਼ਮ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਸ਼ੂਟਰ ਦੇ ਸੰਗਠਿਤ ਗਰੋਹ ਦੇ ਮੈਂਬਰ ਹਨ। ਇਨ੍ਹਾਂ ਕੋਲੋਂ 3 ਪਿਲਤੌਲ, ਇੱਕ ਡਬਲ ਬੈਰਲ ਬੰਦੂਕ ਤੇ 26 ਕਾਰਤੂਸ ਬਰਾਮਦ ਹੋਏ ਹਨ।
ਫੜੇ ਗਏ ਇਨ੍ਹਾਂ ਮੁਲਜ਼ਮਾਂ ਨੇ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਤਰਨ ਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਉਸ ਸਮੇਂ ਪੁਲਿਸ ਨੇ ਲੁੱਟ ਦੀ ਵਾਰਦਾਤ ਤਾਂ ਹੋਣੋਂ ਬਚਾ ਲਈ ਪਰ ਇੱਕ ਪੁਲਿਸ ਅਫ਼ਸਰ ਫਾਇਰਿੰਗ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ।
ਪੁਲਿਸ ਨੇ ਆਪਣੇ ਅਧਿਕਾਰਿਤ X ਹੈਂਡਲ ਤੋਂ ਜਾਣਕਾਰੀ ਦਿੱਤੀ ਹੈ ਕਿ 16 ਅਪ੍ਰੈਲ 2024 ਨੂੰ ਰਾਜੂ ਸ਼ੂਟਰ ਦੇ ਸਾਥੀਆਂ ਨੇ ਸਿਵਲ ਹਸਪਤਾਲ ਤਰਨਤਾਰਨ ਤੋਂ ਉਸ ਨੂੰ ਭਜਾਉਣ ਦੀ ਸਾਜ਼ਿਸ਼ ਰਚੀ ਸੀ ਜਿੱਥੇ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇਰਾਦਾ ਕਤਲ (Attempt to Murder), ਡਕੈਤੀ (Robbery), ਨਸ਼ਾ ਤਸਕਰੀ (Drug Smuggling) ਵਰਗੀਆਂ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ