The Khalas Tv Blog India AIIMS ਨੇ ਆਪਣੇ ਸਟਾਫ਼ ਦੀਆਂ ਛੁੱਟੀਆਂ ਰੱਦ
India Punjab

AIIMS ਨੇ ਆਪਣੇ ਸਟਾਫ਼ ਦੀਆਂ ਛੁੱਟੀਆਂ ਰੱਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਦਿੱਲੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਾਰੇ ਸਟਾਫ਼ ਦੀਆਂ ਸਰਦੀਆਂ ਛੁੱਟੀਆਂ ਰੱਦ ਕਰਨ ਦਾ ਫੈਸਲਾ ਕੀਤਾ ਹੈ। ਏਮਜ਼ ਦਿੱਲੀ ਨੇ ਸਾਰੇ ਫੈਕਲਟੀ ਮੈਂਬਰਾਂ ਨੂੰ ਤੁਰੰਤ ਪ੍ਰਭਾਵ ਨਾਲ ਹਸਪਤਾਲ ਵਿੱਚ ਆਪਣੀਆਂ ਡਿਊਟੀਆਂ ‘ਤੇ ਵਾਪਸ ਆਉਣ ਦੇ ਨਿਰਦੇਸ਼ ਦਿੱਤੇ ਹਨ।

ਏਮਜ਼ ਵੱਲੋਂ ਜਾਰੀ ਕੀਤੇ ਗਏ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਅਤੇ ਓਮੀਕਰੋਨ ਦੇ ਵੱਧਦੇ ਮਾਮਲਿਆਂ ਕਾਰਨ ਪੰਜ ਤੋਂ 10 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

Exit mobile version