‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਏਅਰ ਇੰਡੀਆ ਅੰਮ੍ਰਿਤਸਰ ਤੋਂ ਲੰਡਨ ਲਈ 16 ਅਗਸਤ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਜਾ ਰਿਹਾ ਹੈ। ਇਹ ਉਡਾਣਾਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਦੇ ਹੀਥਰੋ ਹਵਾਈ ਅੱਡੇ ਤੱਕ ਜਾਣਗੀਆਂ। ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈਬਸਾਈਟ ‘ਤੇ ਦੇਖੀ ਜਾ ਸਕਦੀ ਹੈ। ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਉਡਾਣ ਲੰਡਨ ਦੇ ਹੀਥਰੋ ਏਅਰਪੋਰਟ ਤੋਂ ਹਰ ਸੋਮਵਾਰ ਦੁਪਹਿਰ 12.30 ਵਜੇ ਉਡਾਣ ਭਰੇਗੀ ਅਤੇ ਮੰਗਲਵਾਰ ਰਾਤ ਨੂੰ 1.10 ਵਜੇ ਅੰਮ੍ਰਿਤਸਰ ਪਹੁੰਚੇਗੀ। ਇਹ ਮੰਗਲਵਾਰ ਸਵੇਰੇ 3.10 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਸਵੇਰੇ 7.10 ਵਜੇ ਲੰਡਨ ਪਹੁੰਚੇਗੀ।
ਅੰਮ੍ਰਿਤਸਰ ਤੋਂ ਲੰਡਨ ਲਈ ਸਿੱਧੀ ਉਡਾਣ ਸ਼ੁਰੂ ਕਰਨ ਨਾਲ ਪੰਜਾਬੀਆਂ ਨੂੰ ਬਹੁਤ ਲਾਭ ਹੋਵੇਗਾ। ਪਹਿਲਾਂ ਪੰਜਾਬੀਆਂ ਨੂੰ ਲੰਡਨ ਜਾਣ ਲਈ ਦਿੱਲੀ ਤੋਂ ਫਲਾਈਟ ਲੈਣੀ ਪੈਂਦੀ ਸੀ। ਹੁਣ ਉਹ ਸਿੱਧਾ ਅੰਮ੍ਰਿਤਸਰ ਤੋਂ ਲੰਡਨ ਦੀ ਫ਼ਲਾਈਟ ਲੈ ਸਕਣਗੇ।