Punjab

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ

‘ਦ ਖ਼ਾਲਸ ਬਿਊਰੋ : ਹਵਾ ਪ੍ਰਦੂਸ਼ਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਦੀਆਂ ਹਨ ਅਤੇ ਦਿੱਲੀ ਵਿੱਚ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਵਾ ਪ੍ਰਦੂਸ਼ਣ ਮਾੜੇ ਪੱਧਰ ਉੱਤੇ ਹੈ। ਦਿੱਲੀ ਵਿੱਚ ਹਵਾ ਦੀ ਗੁਣਵੱਤਾ ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਮਾੜੀ ਹੋਣੀ ਸ਼ੁਰੂ ਹੋ ਗਈ ਹੈ। ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਪਹੁੰਚ ਗਈ ਅਤੇ ਆਉਣ ਵਾਲੇ ਦਿਨਾਂ ’ਚ ਇਸ ਦੇ ਹੋਰ ਵਿਗੜਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਮੌਸਮ ਨਿਗਰਾਨ ਏਜੰਸੀਆਂ ਨੇ ਦਿੱਤੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਦੁਪਹਿਰ 12 ਵਜੇ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 301 ਦਰਜ ਕੀਤਾ ਗਿਆ, ਜਦੋਂ ਕਿ ਸ਼ੁੱਕਰਵਾਰ ਨੂੰ ਇਹ 261 ਸੀ। ਨੇੜਲੇ ਸ਼ਹਿਰਾਂ ਗਾਜ਼ੀਆਬਾਦ ਵਿੱਚ ਏਕਿਊਆਈ 286, ਫਰੀਦਾਬਾਦ ਵਿੱਚ 268, ਗੁਰੂਗ੍ਰਾਮ ਵਿੱਚ 248, ਨੋਇਡਾ ਵਿੱਚ 284 ਅਤੇ ਗ੍ਰੇਟਰ ਨੋਇਡਾ ਵਿੱਚ ਇਹ 349 ਦਰਜ ਕੀਤਾ ਗਿਆ। ਪ੍ਰਦੂਸ਼ਣ ਵਧਣ ਨਾਲ ਲੋਕਾਂ ਦਾ ਸਾਹ ਲੈਣਾ ਔਖਾ ਹੋ ਗਿਆ ਹੈ।