ਅਜਨਾਲਾ ਪੁਲਿਸ ਨੇ ਫ਼ਰੀਦਕੋਟ ਦੇ ਪਿੰਡ ਪੰਜਗਰਾਈਂ ਕਲਾਂ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਜੁੜੇ ਸਿੱਖ ਨੌਜਵਾਨ ਅਮਨਦੀਪ ਸਿੰਘ ਅਮਨਾ ਦੇ ਘਰ ਛਾਪਾ ਮਾਰਦਿਆਂ ਹਿਰਾਸਤ ਵਿੱਚ ਲੈ ਲਿਆ। ਦਰਅਸਲ MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਉਣ ਤੋਂ ਬਾਅਦ ਅਜਨਾਲਾ ਪੁਲਿਸ ਸਟੇਸ਼ਨ ਮਾਮਲੇ ਦੇ ਸਬੰਧ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਅਮਨਦੀਪ ਅਮਨਾ ਦੀਪ ਸਿੱਧੂ ਦੇ ਸਮੇਂ ਤੋਂ ਹੀ ਵਾਰਿਸ ਪੰਜਾਬ ਦੇ ਸੰਗਠਨ ਨਾਲ ਜੁੜਿਆ ਹੋਇਆ ਹੈ। ਪੁਲਿਸ ਨੂੰ ਅਜਨਾਲਾ ਮਾਮਲੇ ਵਿੱਚ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ ਅਤੇ ਇਸੇ ਕਰਕੇ ਹਿਰਾਸਤ ‘ਚ ਲਿਆ ਗਿਆ ਹੈ।