‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਲਖੀਮਪੁਰ ਖੀਰੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਵਾਪਰੀ ਮੰਦਭਾਗੀ ਘਟਨਾ ਨੂੰ ਦੁਖਦਾਈ ਦੱਸਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਵਿਚ ਜਿਨ੍ਹਾਂ ਕਿਸਾਨਾਂ ਦੀ ਜਾਨ ਗਈ ਹੈ ਉਹ ਬਹੁਤ ਹੀ ਦੁੱਖ ਦੇਣ ਵਾਲੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਘਟਨਾ ਦੀ ਤੁਰੰਤ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ। ਇਸਦੇ ਨਾਲ ਹੀ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਹੁਕਮ ਵੀ ਜਾਰੀ ਕੀਤਾ ਹੈ ਕਿ ਲਖੀਮਪੁਰ ਖੀਰੀ (ਯੂ.ਪੀ) ਵਿਖੇ ਵਾਪਰੀ ਇਸ ਘਟਨਾ ਦਾ ਜਾਇਜ਼ਾ ਲੈਣ ਲਈ ਸਪੈਸ਼ਲਨ ਟੀਮ ਭੇਜੀ ਜਾ ਰਹੀ ਹੈ।
