The Khalas Tv Blog Punjab ਹੁਣ ਜਥੇਦਾਰ ਹਰਪ੍ਰੀਤ ਸਿੰਘ ਨੇ ਚੁੱਕੇ ਅਕਾਲੀ ਦਲ ‘ਚ ਪਰਿਵਾਰਵਾਦ ‘ਤੇ ਸਵਾਲ ! ਕਿਹਾ ਪਾਰਟੀ ਕਿਸੇ ਦੀ ਜਾਇਦਾਦ ਨਹੀਂ
Punjab

ਹੁਣ ਜਥੇਦਾਰ ਹਰਪ੍ਰੀਤ ਸਿੰਘ ਨੇ ਚੁੱਕੇ ਅਕਾਲੀ ਦਲ ‘ਚ ਪਰਿਵਾਰਵਾਦ ‘ਤੇ ਸਵਾਲ ! ਕਿਹਾ ਪਾਰਟੀ ਕਿਸੇ ਦੀ ਜਾਇਦਾਦ ਨਹੀਂ

ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਇੱਕ ਮੰਚ ‘ਤੇ ਆਉਣ ਦੀ ਅਪੀਲ ਕੀਤੀ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਤੋਂ ਬਾਅਦ ਹੁਣ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਗੰਭੀਰ ਸਵਾਲ ਚੁੱਕੇ ਹਨ। ਜਥੇਦਾਰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਗੁਰਮਿਤ ਸਿਖਲਾਈ ਕੈਂਪ ਨੂੰ ਸੰਬੋਧਨ ਕਰ ਰਹੇ ਸਨ।  ਉਨ੍ਹਾਂ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵੱਖ-ਵੱਖ ਧੜਿਆਂ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹੱਥ ਮਿਲਾਉਣੇ ਚਾਹੀਦੇ ਹਨ । ਜਥੇਦਾਰ ਨੇ ਕਿਹਾ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਇਹ ਜ਼ਰੂਰੀ ਹੈ, ਉਨ੍ਹਾਂ ਨੇ ਇਸ਼ਾਰਿਆਂ ਹੀ ਇਸ਼ਾਰਿਆਂ ਵਿੱਚ ਅਕਾਲੀ ਦਲ ਵਿੱਚ ਪਰਿਵਾਰਵਾਦ ਨੂੰ ਲੈ ਕੇ ਤੰਜ ਕੱਸਿਆ। ਜਥੇਦਾਰ ਨੇ ਕਿਹਾ ਅਕਾਲੀ ਦਲ ਕਿਸੇ ਦੀ ਵਿਰਾਸਸਤੀ ਜਾਇਦਾਦ ਨਹੀਂ ਹੈ। ਸਾਨੂੰ ਸਾਰਿਆਂ ਨੂੰ ਇਸ ਦੇ ਢਾਂਚੇ ਨੂੰ ਜਲਦ ਤੋਂ ਜਲਦ ਮਜ਼ਬੂਤ ਕਰਨਾ ਚਾਹੀਦਾ ਹੈ। ਸਿਰਫ਼ ਇੰਨਾਂ ਹੀ ਨਹੀਂ ਜਥੇਦਾਰ ਨੇ ਕਿਹਾ ਕਿ ਰਜਵਾੜਾਸ਼ਾਹੀ ਪਰਿਵਾਰ ਭਾਈ- ਭਤੀਜਾਵਾਦ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉੱਚ ਸਿਆਸੀ ਅਹੁਦਿਆਂ ਨੂੰ ਆਪਣੇ ਨੇੜਲਿਆਂ ਨੂੰ ਦਿੰਦੇ ਹਨ। ਸਾਫ਼ ਹੈ ਜਥੇਦਾਰ ਸ੍ਰੀ ਅਕਾਲ ਤਖ਼ਤ ਬਾਦਲ ਬਾਦਲ ਪਰਿਵਾਰ ‘ਤੇ ਸਵਾਲ ਚੁੱਕ ਰਹੇ ਸੀ। ਹਾਲਾਂਕਿ ਉਨ੍ਹਾਂ ਨੇ ਸਿੱਧੇ ਤੌਰ ‘ਤੇ ਕਿਸੇ ਦਾ ਨਾਂ ਨਹੀਂ ਲਿਆ, ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ ਨੇ ਵੀ 2 ਦਿਨ ਪਹਿਲਾਂ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਲੈ ਕੇ ਸਵਾਲ ਚੁੱਕੇ ਸਨਪਰ ਇਸ ਦੇ ਬਾਵਜੂਦ ਸੁਖਬੀਰ ਬਾਦਲ ਪ੍ਰਧਾਨਗੀ ਅਹੁਦੇ ਨੂੰ ਲੈਕੇ ਪੂਰੀ ਤਰ੍ਹਾਂ ਨਾਲ ਅੜੇ ਹੋਏ ਹਨ। ਸਿਰਫ਼ ਇੰਨਾਂ ਹੀ ਨਹੀਂ ਜਿੰਨਾਂ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ‘ਤੇ ਸਵਾਲ ਚੁੱਕੇ ਸਨ ਉਨ੍ਹਾਂ ਨੂੰ ਨਿਪਟਾਉਣ ਦੇ ਲਈ ਅਨੁਸ਼ਾਸਨਿਕ ਕਮੇਟੀ ਦਾ ਗਠਨ ਕਰ ਦਿੱਤਾ ਸੀ।  ਜਥੇਦਾਰ ਨੇ ਮੌਜੂਦਾ ਅਕਾਲੀ ਦਲ ਦੀ ਲੀਡਰਸ਼ਿੱਪ ਨੂੰ ਲੈਕੇ ਇੱਕ ਹੋਰ ਵੱਡੀ ਗੱਲ ਕਹੀ।

 

ਜਥੇਦਾਰ ਦਾ ਮੌਜੂਦਾ ਅਕਾਲੀ ਲੀਡਰਸ਼ਿਪ ‘ਤੇ ਸਵਾਲ

ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਨੇ ਦਾਅਵਾ ਕੀਤਾ ਕਿ ਕਿ ਮੌਜੂਦਾ ਅਕਾਲੀ ਲੀਡਰਸ਼ਿਪ ਵਿੱਚ ਇੱਕ ਵੀ ਅਜਿਹੀ ਵਿਅਕਤੀ ਨਹੀਂ ਵੇਖ ਸਕਦੇ ਜੋ ਸਿੱਖ ਸਿਧਾਂਤਾਂ ਅਤੇ ਸਭਿਆਚਾਰ, ਧਰਮ ਬਾਰੇ ਬਹਿਸ ਕਰ ਸਕੇ,ਉਨ੍ਹਾਂ ਕਿਹਾ ਸਾਡੇ ਕੋਲ ਅਕਾਲੀ ਦਲ ਵਿੱਚ ਅਜਿਹੇ ਲੋਕ ਨੇ ਜੋ ਦੂਜੀਆਂ ਪਾਰਟੀਆਂ ਵਾਂਗ ਪੂਰੀ ਤਰ੍ਹਾਂ ਰਾਜਨੀਤੀ ਅਤੇ ਵੋਟ ਬੈਂਕ ‘ਤੇ ਧਿਆਨ ਕਰਦੇ ਹਨ। ਉਨ੍ਹਾਂ ਕਿਹਾ ਸਿੱਖ ਸਿਆਸਤ ਨੂੰ ਸਮਝਣ ਦਾ ਇੱਕੋ ਇੱਕ ਤਰੀਕਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਹੈ।  ਸ਼੍ਰੋਮਣੀ ਅਕਾਲੀ ਦਲ ਵਿੱਚ ਆਈ ਇਸ ਕਮੀ ਨੂੰ ਦੂਰ ਕਰਨਾ ਹੋਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਵਿਦਵਾਨਾਂ ਅਤੇ ਆਲ ਇੰਡੀਆਂ ਸਿੱਖ ਸਟੂਡੈਂਟ ਵਰਰਗੀ ਸੰਸਥਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ, ਇਸ ਤੋਂ ਪਹਿਲਾਂ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਮੌਜੂਦਾ ਅਕਾਲੀ ਲੀਡਰਸ਼ਿਪ ‘ਤੇ ਸਵਾਲ ਚੁੱਕੇ ਸਨ। ਉਧਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਨੂੰ ਖੁੱਲ੍ਹੀ ਚਿੱਠੀ ਲਿੱਖ ਕੇ ਕਿਹਾ ਸੀ ਕਿ ਉਹ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਨਾ ਕਰਨ।

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਝੂੰਦਾਂ ਨੇ ਲੀਡਰਸ਼ਿੱਪ ਤੇ ਚੁੱਕੇ ਸਵਾਲ

ਕੁਝ ਦਿਨ ਪਹਿਲਾਂ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਤਿੱਖੇ ਤੇਵਰ ਵਿਖਾਏ ਸਨ, ਉਨ੍ਹਾਂ ਨੇ ਕਿਹਾ ਕਿ ‘ਅਸੀਂ ਅਕਾਲੀ ਦਲ ਨੂੰ ਉਨ੍ਹਾਂ ਹੱਥਾਂ ਵਿੱਚ ਦੇ ਦਿੱਤਾ ਹੈ ਜਿਨ੍ਹਾਂ ਦਾ ਸੇਵਾ, ਪੰਥ ਤੇ ਪੰਜਾਬ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਸੀ।” ਉਨ੍ਹਾਂ ਨੇ ਠੱਗਾਂ, ਚੋਰਾਂ ਤੇ ਲੁਟੇਰਿਆਂ ਦੀਆਂ ਟੀਮਾਂ ਭਰਤੀ ਕਰ ਲਈਆਂ, ਜਿਸ ਕਾਰਨ ਅਕਾਲੀ ਦਲ ਦੀ ਇਹ ਹਾਲਤ ਹੋਈ ਹੈ।ਮੀਡੀਆ ਰਿਪੋਰਟ ਮੁਤਾਬਕ ਅਕਾਲੀ ਦਲ ਦੇ ਸੀਨੀਅਰ ਲੀਡਰ ਝੂੰਦਾ ਨੇ ਕਿਹਾ, “ਸਾਨੂੰ ਲੋਕਾਂ ਦੀ ਪਸੰਦ ਦੇ ਚਿਹਰਿਆਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਜ਼ਬਰੀ ਲੀਡਰਸ਼ਿਪ ਨਾ ਥੋਪੀ ਜਾਵੇ।” ਇਸ ਨਾਲ ਲੋਕ ਦੁਖੀ ਹੁੰਦੇ ਹਨ। ਝੂੰਦਾਂ ਨੇ ਕਿਹਾ ਕਿ ਅਕਾਲੀ ਦਲ ਅੱਜ ਵੀ ਮਜ਼ਬੂਤ​ਹੈ। ਪ੍ਰਭਾਵਸ਼ਾਲੀ ਚਿਹਰਿਆਂ ਨੂੰ ਸਰਕਲ ਤੋਂ ਜ਼ਿਲ੍ਹੇ ਤੱਕ ਲਿਆਂਦਾ ਜਾਵੇ। 3 ਮਹੀਨਿਆਂ ‘ਚ ਅਕਾਲੀ ਦਲ ਮੁੜ ਸਿਖਰ ‘ਤੇ ਹੋਵੇਗਾ।

ਦਾਦੂਵਾਲ ਦੀ ਜਥੇਦਾਰ ਨੂੰ ਚਿੱਠੀ

ਬਲਜੀਤ ਸਿੰਘ ਦਾਦੂਵਾਲ ਨੇ 14 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਚਿੱਠੀ ਲਿੱਖ ਕੇ ਪਿਛਲੇ 4 ਮਹੀਨੇ ਦੇ ਬਿਆਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਮੈਂ ਵੇਖ ਰਿਹਾ ਹਾਂ ਕਿ ਤੁਸੀਂ ਬਾਦਲ ਪਰਿਵਾਰ ਨੂੰ ਪੰਥਕ ਬਣਾ ਕੇ ਸੱਤਾ ਵਿੱਚ ਲਿਆਉਣ ਦੀ ਕੋਸ਼ਿਸ਼ਾਂ ਕਰ ਰਹੇ ਹੋ। ਜਿਸ ਤਰ੍ਹਾਂ ਬਾਦਲ ਪਰਿਵਾਰ ਨੇ ਪੰਥ ਅਤੇ ਪੰਜਾਬ ਨਾਲ ਗਦਾਰੀਆਂ ਕੀਤੀਆਂ ਹਨ। ਤੁਹਾਡੇ ਬਿਆਨ ਵੀ ਉਨ੍ਹਾਂ ਦੇ ਡਿੱਗਦੇ ਮਹਿਲ ਨੂੰ ਨਹੀਂ ਬਚਾ ਸਕਣਗੇ। ਇਸੇ ਲਈ ਅਕਾਲੀ ਦਲ ਦੇ ਵਰਕਰ ਅਤੇ ਟਕਸਾਲੀ ਆਗੂ ਵੀ ਉਨ੍ਹਾਂ ਨੂੰ ਪਰਵਾਨ ਨਹੀਂ ਕਰਦੇ ਹਨ ਅਤੇ ਇੱਕ ਤੋਂ ਬਾਅਦ ਇੱਕ ਕਰਕੇ ਬਾਦਲਾਂ ਤੋਂ ਵੱਖ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਐੱਸਜੀਪੀਸੀ ਨੂੰ ਮਜਬੂਤ ਕਰਨ ਦਾ ਸੋਚ ਰਹੇ ਹਨ। ਦਾਦੂਵਾਲ ਨੇ ਕਿਹਾ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਤੁਸੀਂ ਪੁਰਾਣੇ ਜਥੇਦਾਰਾਂ ਵਾਂਗ ਬਾਦਲਾਂ ਨੂੰ ਬਚਾਉਣ ਵਾਲੇ ਗੁਨਾਹਗਾਰਾਂ ਦੀ ਲਿਸਟ ਵਿੱਚ ਸ਼ਾਮਲ ਨਾ ਹੋਵੋ। ਤੁਸੀਂ ਐੱਸਜੀਪੀਸੀ ਵੱਲੋਂ ਲਗਾਏ ਗਏ ਜਥੇਦਾਰ ਹੋ ਪੰਥ ਨੇ ਤੁਹਾਨੂੰ ਪਰਵਾਨ ਨਹੀਂ ਕੀਤਾ ਸੀ। ਤੁਸੀਂ ਆਪਣੇ ਅਹੁਦੇ ਦੀ ਅਹਿਮੀਅਤ ਸਮਝੋ । ਬੰਦੀ ਸਿੰਘਾਂ ਦੀ ਰਿਹਾਈ ਲ਼ਈ ਆਪੋ ਆਪਣੀ ਡਫਲੀ ਵਜਾਉਣ ਦੀ ਥਾਂ ਇਕੱਠੇ ਹੋਵੋ। ਤੁਹਾਡੀ ਇਹ ਵੀ ਜ਼ਿੰਮੇਵਾਰੀ ਹੈ ਕਿ ਸਿੱਖ ਮਾਨਸਿਕ ਬਹਿਕਾਵਿਆ ਵਿੱਚ ਆ ਕੇ ਕੋਈ ਗਲਤ ਕਦਮ ਨਾ ਚੁੱਕਣ, ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਦਾਦੂਵਾਲ ਨੇ ਸੀਐੱਮ ਮਾਨ ਨਾਲ ਮੀਟਿੰਗ ਕਰਕੇ SGPC ਚੋਣਾਂ ਨੂੰ ਲੈ ਕੇ ਵੱਡੀ ਮੰਗ ਕੀਤੀ ਸੀ।

Exit mobile version