ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਗਠਿਤ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਨਹੀਂ ਹੋਵੇਗੀ। ਹੁਣ ਇਹ ਮੀਟਿੰਗ 18 ਫਰਵਰੀ ਲਈ ਤੈਅ ਕਰ ਦਿੱਤੀ ਗਈ ਹੈ। 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਣੀ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਹੁਣ ਇਹ ਮੀਟਿੰਗ 18 ਫਰਵਰੀ ਨੂੰ ਪਟਿਆਲਾ ਵਿੱਚ ਕੀਤੀ ਜਾਵੇਗੀ।