The Khalas Tv Blog Lok Sabha Election 2024 ਚੰਡੀਗੜ੍ਹ ਤੇ ਪਟਿਆਲਾ ‘ਚ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, ਕਈ ਆਗੂ ‘ਆਪ’ ‘ਚ ਸ਼ਾਮਲ
Lok Sabha Election 2024 Punjab

ਚੰਡੀਗੜ੍ਹ ਤੇ ਪਟਿਆਲਾ ‘ਚ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ, ਕਈ ਆਗੂ ‘ਆਪ’ ‘ਚ ਸ਼ਾਮਲ

ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੀਆਂ ਦਾ ਦੌਰ ਜਾਰੀ ਹੈ। ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਦੋਵਾਂ ਪਾਰਟੀਆਂ ਦੇ ਕਈ ਆਗੂ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਹਨ। ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ਅਤੇ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਮੁਖੀ ਰਹੇ ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਵੀ ਹਾਜ਼ਰ ਸਨ।

ਚੰਡੀਗੜ੍ਹ ਦੇ ਕਈ ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਮਾਨ ਨੇ ਖੁਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਤੋਂ ਸਾਬਕਾ ਅਕਾਲੀ ਉਮੀਦਵਾਰ ਹਰਦੀਪ ਸਿੰਘ ਬੁੱਟਰੇਲਾ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ – ਲੰਮੇ ਸਮੇਂ ਬਾਅਦ ਪੰਜਾਬ ਪਹੁੰਚੇ ਰਾਘਵ ਚੱਡਾ, ਜਲਦ ਪਾਰਟੀ ਵੱਲੋਂ ਕਰਨਗੇ ਚੋਣ ਪ੍ਰਚਾਰ

 

Exit mobile version