‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਆਪਣੀ ਪਾਰਟੀ ਦੇ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਵੱਲੋਂ ਇਹ ਚੋਣਾਂ ਪੰਥਕ ਅਤੇ ਲੋਕ ਮੁੱਦਿਆ ਦੇ ਆਧਾਰ ‘ਤੇ ਲੜੀਆਂ ਜਾਣਗੀਆਂ। ਜਾਣਕਾਰੀ ਮੁਤਾਬਿਕ ਸਿਮਰਨਜੀਤ ਸਿੰਘ ਮਾਨ ਜ਼ਿਲ੍ਹਾ ਮਲੇਰਕੋਟਲਾ ਦੇ ਹਲਕਾ ਅਮਰਗੜ੍ਹ ਤੋਂ ਚੋਣ ਲੜਨਗੇ।