The Khalas Tv Blog Punjab ਅਕਾਲੀ ਦਲ ਤੇ SGPC ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ
Punjab Religion

ਅਕਾਲੀ ਦਲ ਤੇ SGPC ਦੇ ਵਫ਼ਦ ਨੇ ਗੁਰਦੁਆਰਾ ਚੋਣ ਕਮਿਸ਼ਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਫ਼ਦ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ, ਮੁਲਾਕਾਤ ਤੋਂ ਬਾਅਦ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਕਈ ਹੋਰ ਧਰਮਾਂ ਦੇ ਲੋਕਾਂ ਦੀਆਂ ਵੀ ਵੋਟਾਂ ਬਣੀਆਂ ਹੋਈਆਂ ਹਨ। ਉਨ੍ਹਾਂ ਨੇ ਫਰਜ਼ੀ ਵੋਟਾਂ ਬਣਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਖਦਸ਼ਾ ਜਤਾਇਆ ਕਿ ਕੁਝ ਗੈਰ ਸਿੱਖ ਲੋਕਾਂ ਵੱਲੋਂ ਜਾਅਲੀ ਵੋਟਾਂ ਬਣਾ ਕੇ ਵੱਡੇ ਪੱਧਰ ’ਤੇ ਹੇਰਾ ਫੇਰੀ ਕੀਤੀ ਜਾ ਰਹੀ ਹੈ।

ਅਕਾਲੀ ਆਗੂ ਦਲਜੀਤ ਸਿੰਘ ਚੀਮੇ ਨੇ ਕਿਹਾ ਕਿ ਸਰਕਾਰ ਦਖ਼ਲਅੰਦਾਜੀ ਦੇ ਨਾਲ ਸਿੱਖ ਸੰਸਥਾਵਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਨ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਭਗਵੰਤ ਮਾਨ ਸਰਕਾਰ ਦਿੱਲੀ ਦੇ ਸਹਿਯੋਗ ਦੇ ਨਾਲ ਇਨ੍ਹਾਂ ਸਾਜ਼ਿਸਾਂ ਨੂੰ ਸਿਰੇ ਚਾੜਨਾ ਚਾਹੁੰਦੀ ਹੈ।

ਉਨ੍ਹਾਂ ਨੇ ਕਿਹਾ ਕਿ ਧਰਮ ਦਾ ਆਪਣਾ ਮਸਲਾ ਹੈ, ਸਿੱਖ ਧਰਮ ਵਿੱਚ ਮੁੰਡੇ ਦੇ ਨਾਂ ਪਿੱਛੇ ‘ਸਿੰਘ’ ਅਤੇ ਕੁੜੀ ਦੇ ਨਾਂ ਪਿੱਛੇ ‘ਕੌਰ’ ਲਗਾਇਆ ਜਾਂਦਾ ਹੈ, ਪਰ ਇਨਾ ਸੂਚੀਆ ‘ਚ ਕਈ ਵੋਟਰਾਂ ਦੇ ਨਾਵਾਂ ਪਿੱਛੇ ਨਾ ਹੀ ‘ਸਿੰਘ’ ਲੱਗਿਆ ਹੈ ਨਾ ਹੀ ‘ਕੌਰ’।” ਇਸ ਲਈ ਅਸੀਂ ਸਾਰੀਆਂ ਵੋਟਾਂ ਦੀ ਨਿਰਪੱਖ ਪੜਤਾਲ ਕਰਵਾਉਣ ਲਈ ਕਿਹਾ ਹੈ।

ਚੀਮਾ ਨੇ ਕਿਹਾ ਕਿਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਵੋਟਰਾਂ ਨੂੰ ਲੈ ਕੇ ਜਾਂਦੇ ਸਨ ਪਰ ਉਸ ‘ਤੇ ਇਤਰਾਜ਼ ਜਤਾਇਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਰਹਿਤ ਮਰਿਆਦਾ ਨੂੰ ਨਜ਼ਰ-ਅੰਦਾਜ ਕੀਤਾ ਗਿਆ ਹੈ ਅਤੇ ਸਾਡੀ ਧਾਰਮਿਕ ਆਜ਼ਾਦੀ ‘ਚ ਦਖਲ ਦਿੱਤਾ ਗਿਆ ਹੈ।

 

Exit mobile version