Punjab

ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਦੀਆਂ ਚੋਣਾਂ ਲਈ ਪਾਰਟੀ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ ਲੁਧਿਆਣਾ ਨਾਰਥ ਤੋਂ ਪਾਰਟੀ ਦੇ ਸੀਨੀਅਰ ਆਗੂ ਆਰ. ਡੀ. ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਆਰ.ਡੀ. ਸ਼ਰਮਾ ਲਗਾਤਾਰ ਤਿੰਨ ਵਾਰ ਲੁਧਿਆਣਾ ਕਾਰਪੋਰੇਸ਼ਨ ਵਿੱਚ ਕੌਂਸਲਰ ਰਹੇ ਹਨ ਅਤੇ ਪਿਛਲੀ ਕਾਰਪੋਰੇਸ਼ਨ ਵਿੱਚ ਉਹ ਡਿਪਟੀ ਮੇਅਰ ਦੇ ਅਹੁਦੇ ‘ਤੇ ਵੀ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ ਕੁੱਲ 84 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ।