The Khalas Tv Blog Punjab ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ
Punjab

ਅਕਾਲੀ ਦਲ ਨੇ ਐਲਾਨਿਆ ਇੱਕ ਹੋਰ ਉਮੀਦਵਾਰ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਨੌਜਵਾਨ ਆਗੂ ਅਤੇ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਉਮੀਦਵਾਰ ਹੋਣਗੇ।

ਵਿਨਰਜੀਤ ਸਿੰਘ ਗੋਲਡੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਹਨ ਅਤੇ ਚੰਗੇ ਪੜੇ ਲਿਖੇ ਇਨਸਾਨ ਹਨ। ਅੱਜ ਦੇ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

Exit mobile version