‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਹਰਿਗੋਬਿੰਦਪੁਰ ਤੋਂ ਰਾਜਨਬੀਰ ਸਿੰਘ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ ਦੇ ਨਾਂਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਤਰ੍ਹਾਂ ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 88 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।
