ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਵੀ ਤਿਆਰੀ ਖਿੱਚ ਲਈ ਹੈ। ਇਸ ਲਈ ਹੁਣ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਲਈ ਆਪਣੇ ਅਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੌਜੂਦਾ ਨਿਗਮ ਚੋਣਾਂ ਲਈ ਨਿਮਨਲਿਖਤ ਆਗੂਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ।
1. ਜਲੰਧਰ ਲਈ ਹਰੀਸ਼ ਰਾਏ ਢਾਂਡਾ।
2. ਸ੍ਰੀ ਅੰਮ੍ਰਿਤਸਰ ਲਈ ਬਿਕਰਮ ਸਿੰਘ ਮਜੀਠਾ ਅਤੇ ਗੁਲਜ਼ਾਰ ਸਿੰਘ ਰਣੀਕੇ।
3. ਫਗਵਾੜਾ ਲਈ ਐੱਸ ਬਲਦੇਵ ਐੱਸ ਖਹਿਰਾ।
4. ਲੁਧਿਆਣਾ ਲਈ ਮਨਤਾਰ ਸਿੰਘ ਬਰਾੜ ਤੇ ਸ੍ਰੀ ਐਸ.ਆਰ. ਕਲੇਰ।
5. ਐਨ ਕੇ ਸ਼ਰਮਾ ਅਤੇ ਗੁਰਪ੍ਰੀਤ ਰਾਜੂ ਖੰਨਾ ਨੂੰ ਪਟਿਆਲਾ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ।
ਇਸ ਸਬੰਧੀ ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਰਟੀ ਇਹ ਚੋਣਾਂ ਪਾਰਟੀ ਨਿਸ਼ਾਨ ਤੇ ਹੀ ਲੜੇਗੀ।
ਇਹ ਵੀ ਪੜ੍ਹੋ – ਪੰਜਾਬ ’ਚ ਨਗਰ ਨਿਗਮ ਚੋਣਾਂ ਦਾ ਐਲਾਨ, 21 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਚੋਣਾਂ