Punjab

ਅਕਾਲੀ ਦਲ ਵੱਲੋਂ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਕਰਨ ਦਾ ਐਲਾਨ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਖੁਦ ਪਾਰਟੀ ਦੇ ਸੀਨੀਅਰ ਲੀਡਰ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ ਹੈ। ਉਨ੍ਹਾਂ ਆਪਣੇ ਐਕਸ ਅਕਾਉਂਟ ‘ਤੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੌਕੇ ਵਿਸ਼ਾਲ ਸਲਾਨਾ ਅਕਾਲੀ ਕਾਨਫਰੰਸ ਕੀਤੀ ਜਾਵੇਗੀ। ਇਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਸੀਨੀਅਰ ਆਗੂ ਮਾਘੀ ਮੌਕੇ ਹੋ ਰਹੀ ਕਾਨਫਰੰਸ ਵਿਚ ਸ਼ਿਰਕਤ ਕਰਨਗੇ।

ਦੱਸ ਦੇਈਏ ਕਿ ਇਸੇ ਦਿਨ ਹੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਨਵੀਂ ਖੇਤਰੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ – ਕਿਸਾਨਾਂ ‘ਤੇ ਟਿੱਪਣੀ ਤੋਂ ਬਾਅਦ ਕਿਸਾਨਾਂ ਦਾ ਜਵਾਬ, ਕਿਹਾ,ਕਿਸਾਨ ਸੰਵਿਧਾਨਇਕ ਸੰਸਥਾਵਾਂ ਦਾ ਕਰਦੇ ਹਨ ਸਤਿਕਾਰ