ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਹੰਗਾਮੀ ਮੀਟਿੰਗ ਭਲਕੇ 24 ਅਕਤੂਬਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12.00 ਵਜੇ ਬੁਲਾਈ ਹੈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਮੀਟਿੰਗ ‘ਚ ਮੌਜੂਦਾ ਸਿਆਸੀ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਜਿਸ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਦੱਸ ਦੇਈਏ ਕਿ 4 ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਅਤੇ ਸੁਖਬੀਰ ਸਿੰਘ ਬਾਦਲ ਵੀ ਤਨਖਾਹੀਆਂ ਕਰਾਰ ਹਨ। ਇਸ ਮੌਕੇ ਪਾਰਟੀ ਕਿਵੇਂ ਲੋਕਾਂ ਵਿਚ ਜਾਵੇਗੀ ਅਤੇ ਕਈ ਹੋਰ ਮੁੱਦਿਆਂ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕਦੀ ਹੈ।
The SAD has convened an emergency meeting of Working Committee & District Presidents of the party at 1200 hours tomorrow October 24 at party head office in Chandigarh. The current political situation will be discussed in detail in the meeting. It will be presided over by Working…
— Dr Daljit S Cheema (@drcheemasad) October 23, 2024
ਇਹ ਵੀ ਪੜ੍ਹੋ – ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ! ਡੀਏ ‘ਚ ਵਾਧਾ