The Khalas Tv Blog Punjab ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ
Punjab

ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ, ਉਮੀਦਵਾਰ ਆਪ ‘ਚ ਸ਼ਾਮਲ

ਜਲੰਧਰ ਪੱਛਮੀ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਕੌਰ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੁਰਜੀਤ ਕੌਰ ਦਾ ਪਰਿਵਾਰ ਬਹੁਤ ਹੀ ਕੁਰਬਾਨੀ ਵਾਲਾ ਪਰਿਵਾਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਪ੍ਰੀਤਮ ਸਿੰਘ ਦੇ ਪਰਿਵਾਰ ਨੇ ਪੰਜਾਬ ਅਤੇ ਦੇਸ਼ ਲਈ ਜੇਲ੍ਹਾਂ ਤੱਕ ਕੱਟੀਆਂ ਹਨ। ਉਨ੍ਹਾਂ ਕੌਸਲਰ ਰਹਿੰਦੇ ਹੋਏ ਵਿਧਾਇਕ ਤੋਂ ਵੱਧ ਕੰਮ ਕੀਤਾ ਸੀ। ਉਨ੍ਹਾਂ ਦੀ ਪਰਿਵਾਰਿਕ ਮੈਂਬਰ ਸੁਰਜੀਤ ਕੌਰ ਨੂੰ ਅਕਾਲੀ ਦਲ ਨੇ ਟਿਕਟ ਦਿੱਤੀ ਸੀ ਪਰ ਅਚਾਨਕ ਜਦੋਂ ਅਕਾਲੀ ਦਲ ਨੇ ਆਪਣੀ ਲੜਾਈ ਵਿੱਚ ਇਸ ਪਰਿਵਾਰ ਦੀ ਜਲਾਲਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਸੁਰਜੀਤ ਕੌਰ ਨੂੰ ਟਿਕਟ ਦੇ ਕੇ ਹੀ ਮੁੱਕਰ ਗਿਆ ਹੈ। ਉਨ੍ਹਾਂ ਤਾਂ ਬਸਪਾ ਤੱਕ ਦੀ ਹਿਮਾਇਤ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਰਿਵਾਰ ਨੇ ਟਿਕਟ ਨਹੀਂ ਮੰਗੀ ਪਰ ਜੋ ਅਕਾਲੀ ਦਲ ਨੇ ਕੀਤਾ ਉਹ ਬਹੁਤ ਮਾੜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਪ੍ਰਧਾਨ ਕਿਸੇ ਹੋਰ ਪਾਰਟੀ ਦੀ ਮਦਦ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਉਹ ਬਹੁਤ ਖੁਸ਼ ਹਨ ਕਿ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਕਿ ਕੁਰਬਾਨੀਆਂ ਵਾਲਾ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਇਆ ਹੈ।

ਇਹ ਪਰਿਵਾਰ ਪੰਜਾਬ ਨੂੰ ਰੰਗਲਾ ਪੰਜਾਬ ਦੇਖਣਾ ਚਾਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਬਣਦੀ ਜਿੰਮੇਵਾਰੀ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ –  ਬਠਿੰਡਾ ‘ਚ ਨੌਜਵਾਨ ਦੀ ਹੋਈ ਮੌਤ, ਪੁਲਿਸ ਜਾਂਚ ਜਾਰੀ

 

Exit mobile version