Punjab

ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਆਪਣੀ ਧੀ ਨਾਲ ਪਾਈ ਵੋਟ

ਤਰਨਤਾਰਨ ਵਿਧਾਨ ਸਭਾ ਸੀਟ ‘ਤੇ ਅੱਜ ਉਪ-ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। 2022 ਦੀ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀਟ ਦੀ ਇਸ ਉਪ-ਚੋਣ ਲਈ ਕੁੱਲ 15 ਉਮੀਦਵਾਰ ਚੋਣ ਮੈਦਾਨ ‘ਚ ਹਨ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਨੇ ਬੂਥ ਨੰਬਰ 100 ‘ਤੇ ਆਪਣੀ ਵੋਟ ਪਾਈ। ਉਹ ਆਪਣੀ ਧੀ ਨਾਲ ਪੋਲਿੰਗ ਸਟੇਸ਼ਨ ‘ਤੇ ਪਹੁੰਚੀ।