‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅੱਜ ਦੀ ਪ੍ਰੈੱਸ ਕਾਨਫਰੰਸ ਪੰਜਾਬ ਦੇ ਹਿੱਤਾਂ ਦੇ ਖਿਲਾਫ ਗਈ ਹੈ। ਕੈਪਟਨ ਨੇ ਇਹ ਗੱਲ ਸਾਬਿਤ ਕਰ ਦਿੱਤੀ ਕਿ ਕਾਂਗਰਸ ਕੇਂਦਰ ਦੇ ਇਸ ਫੈਸਲੇ ਵਿੱਚ ਖੁੱਲ੍ਹ ਕੇ ਸ਼ਾਮਿਲ ਸੀ ਕਿਉਂਕਿ ਕੈਪਟਨ ਅੱਜ ਵੀ ਕੇਂਦਰ ਦੇ ਇਸ ਫੈਸਲੇ ਨੂੰ ਜਸਟੀਫਾਈ ਕਰ ਰਹੇ ਹਨ। ਪੰਜਾਬ ਦਾ 50 ਫੀਸਦੀ ਹਿੱਸਾ ਕੇਂਦਰ ਸਰਕਾਰ ਨੇ ਇੱਕ ਨੋਟੀਫਿਕੇਸ਼ ਜਾਰੀ ਕਰਕੇ ਆਪਣੇ ਕਬਜ਼ੇ ਵਿੱਚ ਕਰ ਲਿਆ ਹੈ। ਬੀਐੱਸਐੱਫ ਨੂੰ ਪੁਲਿਸ ਦਾ ਅਧਿਕਾਰ ਖੇਤਰ ਦੇ ਦਿੱਤਾ ਗਿਆ ਹੈ।

Related Post
India, Khaas Lekh, Khalas Tv Special, Punjab, Video
ਕੀ ਪਿਛਲੇ ਸਾਢੇ 4 ਸਾਲਾਂ ‘ਚ ਪੰਜਾਬ ਅੰਦਰ ਸੱਚਮੁਚ
July 31, 2026
