ਪੰਜਾਬ ਦੇ ਸੀਨੀਅਰ ਪੱਤਰਕਾਰ ਰਿਤੇਸ਼ ਲੱਖੀ ਵੱਲੋਂ ਡੇਰਾ ਸਿਰਸਾ ਮੁੱਖੀ ਰਾਮ ਰਹਿਮ ਨਾਲ ਲੰਬਾ ਸਮਾਂ ਜੁੜੇ ਰਹੇ ਪ੍ਰਦੀਪ ਕਲੇਰ ਨਾਲ ਕੀਤੀ ਇੰਟਰਵਿਊ ਤੋਂ ਬਾਅਦ ਹੁਣ ਅਕਾਲੀ ਦਲ ਵੱਲੋਂ ਵੀ ਜਵਾਬ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ (SAD)ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਸਖਤ ਭਾਸ਼ਾ ਵਿੱਚ ਕਿਹਾ ਕਿ ਪਿਛਲੇ 10 ਸਾਲਾਂ ਤੋਂ ਸਿੱਖ ਵਿਰੋਧੀ, ਪੰਥ ਵਿਰੋਧੀ ਤੇ ਸ਼੍ਰੋਮਣੀ ਅਕਾਲੀ ਦਲ ਵਿਰੋਧੀ ਸਿਆਸੀ ਆਗੂਆਂ ਤੇ ਹੋਰਾਂ ਵੱਲੋਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਚਾਲਾਂ ਚੱਲੀਆਂ ਜਾ ਰਹੀਆਂ ਹਨ।
ਵਲਟੋਹਾ ਨੇ ਕਿਹਾ ਕਿ ਕਈ ਲੋਕ ਖੁਦ ਨੂੰ ਸਿੱਖ ਕੌਮ ਅਤੇ ਪੰਜਾਬ ਦੇ ਹਿਤੈਸ਼ੀ ਅਖਵਾਉਣ ਵਾਲੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਇਸ਼ਾਰੇ ਤੇ ਡੇਰਾ ਸਿਰਸਾ ਅਤੇ ਬੇਅਦਬੀ ਮਾਮਲਿਆਂ ਸਬੰਧੀ ਅਕਾਲੀ ਦਲ ਵਿਰੁੱਧ ਝੂਠਾ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ। ਇਨ੍ਹਾਂ ਲੋਕਾਂ ਦਾ ਨਿਸ਼ਾਨਾ ਸਿੱਖ ਕੌਮ ਵਿੱਚ ਭੰਬਲਭੂਸਾ ਪੈਦਾ ਕਰਕੇ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਵਲਟੋਹਾ ਨੇ ਪ੍ਰਦੀਪ ਕਲੇਰ ਤੇ ਤਿੱਖਾ ਨਿਸ਼ਾਨਾ ਸਾਧਦੇ ਕਿਹਾ ਕਿ ਉਸ ਨੂੰ ਇਕ ਧਾਰਮਿਕ ਸ਼ਖਸੀਅਤ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਵਲਟੋਹਾ ਨੇ ਕਿਹਾ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਨੂੰ ਮਹਾਨ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ, ਇਸ ਕਰਕੇ ਇਸ ਮੁੱਦੇ ਤੇ ਗੱਲ ਨਹੀਂ ਹੋਣੀ ਚਾਹੀਦੀ ਹੈ। ਅਕਾਲੀ ਦਲ ਨੇ ਕਿਹਾ ਕਿ ਪ੍ਰਦੀਪ ਕਲੇਰ ਦਾ ਜੋ ਇੰਟਰਵਿਊ ਹੋਇਆ ਹੈ ਉਸ ਪੂਰੀ ਲਿਖੀ ਹੋਈ ਸਕਰੀਪਟ ਮੁਤਾਬਕ ਹੈ। ਇਸ ਦੇ ਨਾਲ ਹੀ ਵਲਟੋਹਾ ਨੇ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਦਮ ਤੇ ਚੋਣ ਜਿੱਤੀ ਹੈ। ਇਸ ਵਿਚ ਕਿਸੇ ਦੀ ਵੀ ਮਦਦ ਨਹੀਂ ਲਈ ਗਈ ਹੈ।
ਇਹ ਵੀ ਪੜ੍ਹੋ – SGPC ਚੋਣ ਵੋਟਰ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 31 ਜੁਲਾਈ ਤੱਕ