Punjab

ਅਕਾਲੀ ਦਲ ਦੀ ਸਰਕਾਰ ਤੇ ਚੋਣ ਕਮਿਸ਼ਨ ਤੋਂ ਵੱਡੀ ਮੰਗ! ਇਸ ਸਮੇਂ ਚੋਣਾਂ ਨਾ ਕਰਵਾਉਣ ਦੀ ਕੀਤੀ ਮੰਗ

ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਪੰਦਰਵਾੜੇ ਦੇ ਸਾਲਾਨਾ ਇਤਿਹਾਸਕ ਮੌਕੇ ਜੋ ਕਿ 15 ਦਸੰਬਰ ਤੋਂ 31 ਦਸੰਬਰ ਤੱਕ ਆਉਂਦੇ ਹਨ, ਇਸ ਦੌਰਾਨ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦਿਆਂ ਇਹ ਮੰਗ ਕੀਤੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕ  ਇਸ ਸਮੇਂ ਦੌਰਾਨ ਲੱਖਾਂ ਲੋਕ ਸ਼ਰਧਾਂਜਲੀ ਦੇਣ ਲਈ ਕੁਰਬਾਨੀਆਂ ਦੇ ਇਸ ਬੇਮਿਸਾਲ ਇਤਿਹਾਸ ਨਾਲ ਜੁੜੀਆਂ ਸਾਰੀਆਂ ਥਾਵਾਂ ‘ਤੇ ਜਾਂਦੇ ਹਨ। ਇਸ ਲਈ ਇਸ ਸਮੇਂ ਦੌਰਾਨ ਕੋਈ ਵੀ ਚੋਣ ਸ਼ਾਂਤੀਪੂਰਨ ਅਤੇ ਪਵਿੱਤਰ ਮਾਹੌਲ ਨੂੰ ਖਰਾਬ ਕਰੇਗੀ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਏਗੀ।

ਇਹ ਵੀ ਪੜ੍ਹੋ – ਬਿੱਟੂ ਦੇ ਬਿਆਨ ਨੇ ਭਖਾਈ ਸਿਆਸਤ! ਰਾਜੇ ਵੜਿੰਗ ਨੇ ਦੱਸਿਆ ਦਿਮਾਗੀ ਤੌਰ ਤੇ ਕਮਜ਼ੋਰ ਬੱਚਾ