The Khalas Tv Blog Punjab ਹਰਿਆਣਾ ਸਰਕਾਰ ਵੱਲ਼ੋਂ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਬੰਦਾ ਬੈਰਾਗੀ ਲਿਖਣ ਤੇ ਅਕਾਲੀ ਦਲ ਨੇ ਜਤਾਇਆ ਵਿਰੋਧ
Punjab

ਹਰਿਆਣਾ ਸਰਕਾਰ ਵੱਲ਼ੋਂ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਬੰਦਾ ਬੈਰਾਗੀ ਲਿਖਣ ਤੇ ਅਕਾਲੀ ਦਲ ਨੇ ਜਤਾਇਆ ਵਿਰੋਧ

ਬਿਉਰੋ ਰਿਪੋਰਟ –   ਹਰਿਆਣਾ ਸਰਕਾਰ ਵੱਲ਼ੋਂ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਬੰਦਾ ਬੈਰਾਗੀ ਲਿਖਣ ਤੇ ਅਕਾਲੀ ਦਲ ਨੇ ਸਖਤ ਵਿਰੋਧ ਦਰਜ ਕਰਵਾਇਆ ਹੈ। ਅਕਾਲੀ ਦਲ ਨੇ ਕਿਹਾ ਕਿ  ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਹਰਿਆਣਾ ਦੀ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣਾ ਬਹੁਤ ਹੀ ਇਤਰਾਜ਼ਯੋਗ ਹੈ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਰਕਾਰ ਦੀ ਇਸ ਹਰਕਤ ਦੀ ਸਖ਼ਤ ਨਿਖੇਧੀ ਕਰਦਾ ਹੈ । ਹਰਿਆਣਾ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨੇ ਸਿੱਖ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ ਹੈ । ਇਤਿਹਾਸ ਗਵਾਹ ਹੈ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣ ਗਏ ਸਨ, ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸੱਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਤੁੱਲ ਹੈ । ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਿਤ ਕਰਨ ਲਈ ਜਾਣਬੁਝ ਕੇ ਅੰਜਾਮ ਦਿੱਤਾ ਜਾ ਰਿਹਾ ਹੈ । ਅਸੀਂ ਇਸ ਦਾ ਵਿਰੋਧ ਕਰਦੇ ਹਾਂ, ਅਜਿਹੀਆਂ ਹਰਕਤਾਂ ‘ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ ਅਤੇ ਇਤਿਹਾਸ ਨੂੰ ਵਿਗਾੜ ਕੇ ਪੇਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।

Exit mobile version