ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ ਵੀ ਜਲੰਧਰ ਪੱਛਮੀ (Jalandhar West) ਹਲਕੇ ‘ਤੇ ਹੋ ਰਹੀ ਜ਼ਿਮਨੀ ਚੋਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਪਾਰਟੀ ਇਸ ਚੋਣ ਵਿੱਚ ਸੋਚ ਸਮਝ ਕੇ ਕਦਮ ਰੱਖਣਾ ਚਾਹੁੰਦੀ ਹੈ। ਪਾਰਟੀ ਵੱਲੋਂ ਇਸ ਵਾਰੀ ਸਖਤ ਟੱਕਰ ਦੇਣ ਵਾਲੇ ਉਮੀਦਵਾਰ ਦੀ ਭਾਲ ਕੀਤੀ ਜਾ ਰਹੀ ਹੈ।
ਕਮੇਟੀ ਦਾ ਕੀਤਾ ਗਠਨ
ਪਾਰਟੀ ਵੱਲੋਂ ਇਸ ਚੋਣ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪਾਰਟੀ ਵੱਲੋਂ ਉਮੀਦਵਾਰਾਂ ਦੀ ਸਿਫਾਰਿਸ਼ ਕਰਨ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ। ਇਸ ਵਿੱਚ ਬੀਬੀ ਜਗੀਰ ਕੌਰ, ਗੁਰ ਪ੍ਰਤਾਪ ਸਿੰਘ ਵਡਾਲਾ ਅਤੇ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਕਮੇਟੀ ਵੱਲੋਂ ਸਾਰੀ ਚੋਣ ਮੁਹਿੰਮ ਦੀ ਨਿਗਰਾਨੀ ਕੀਤੀ ਜਾਵੇਗੀ।
ਕੌਣ ਹਨ ਬੀਬੀ ਜਗੀਰ ਕੌਰ
ਬੀਬੀ ਜਗੀਰ ਕੌਰ ਪਾਰਟੀ ਦੀ ਸੀਨੀਅਰ ਲੀਡਰ ਹੈ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲਾ ਮਹਿਲਾ ਪ੍ਰਧਾਨ ਵੀ ਹਨ। ਬੀਬੀ ਜਗੀਰ ਕੌਰ ਕਈ ਵਾਰ ਭੁਲੱਥ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਬਾਦਲ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।
ਕੌਣ ਹਨ ਗੁਰ ਪ੍ਰਤਾਪ ਸਿੰਘ ਵਡਾਲਾ
ਗੁਰ ਪ੍ਰਤਾਪ ਸਿੰਘ ਵਡਾਲਾ ਦੁਆਬੇ ਦੀ ਸਿਆਸਤ ਦਾ ਵੱਡਾ ਲੀਡਰ ਹੈ। ਉਹ ਨਕੋਦਰ ਤੋਂ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਉਹ ਬਾਦਲ ਪਰਿਵਾਰ ਦੇ ਕਾਫੀ ਨਜ਼ਦੀਕੀ ਹਨ।
ਕੌਣ ਹਨ ਡਾ. ਸੁਖਵਿੰਦਰ ਸਿੰਘ ਸੁੱਖੀ
ਡਾ. ਸੁਖਵਿੰਦਰ ਸਿੰਘ ਸੁੱਖੀ ਪਾਰਟੀ ਦੇ ਦੁਆਬੇ ਵਿੱਚੋਂ ਇਕਲੌਤੇ ਵਿਧਾਇਕ ਹਨ। ਉਹ ਇਕ ਸੁਲਝੇ ਹੋਏ ਇਨਸਾਨ ਹਨ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕੱਲੇ ਵਿਧਾਇਕ ਸਨ, ਜੋ ਅਕਾਲੀ ਦਲ ਦੀ ਟਿਕਟ ਉਤੇ ਜਿੱਤੇ ਸਨ।
ਇਹ ਵੀ ਪੜ੍ਹੋ – ਡਾਕਟਰ ਰਾਜੂ ਨੇ ਪੇਸ਼ ਕੀਤੀ ਮਿਸ਼ਾਲ, ਸੁਰੱਖਿਆ ਸਬੰਧੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ