‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿੱਥੇ ਅੱਜ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਨਤਮਸਤਕ ਹੋਣ ਲਈ ਗਏ ਹਨ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜਸਥਾਨ ਵਿੱਚ ਧਾਰਮਿਕ ਥਾਂਵਾਂ ‘ਤੇ ਨਤਮਸਤਕ ਹੋਣ ਲਈ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਹੋਰ ਅਕਾਲੀ ਆਗੂਆਂ ਦੇ ਨਾਲ ਬਾਲਾ ਜੀ ਮਹਾਰਾਜ ਨੂੰ ਨਤਮਸਤਕ ਹੋਣ ਲਈ ਰਾਜਸਥਾਨ ਦੇ ਸ਼੍ਰੀ ਸਾਲਾਸਰ ਧਾਮ ਲਈ ਰਵਾਨਾ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਰਾਜਸਥਾਨ ਵਿੱਚ ਸ਼੍ਰੀ ਸਾਲਾਸਰ ਧਾਮ ਵਿੱਚ ਬਾਲਾ ਜੀ ਮਹਾਰਾਜ ਨੂੰ ਮੱਥਾ ਟੇਕਣ ਅਤੇ ਪੰਜਾਬ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨੀ ਹੈ।
