Punjab

ਅਕਾਲੀ ਦਲ ਨੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਸੱਦੀ

Akali Dal has called a meeting of district presidents and constituency in-charges

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਭਲਕੇ 6 ਜੁਲਾਈ ਨੂੰ 12.00 ਵਜੇ ਦੁਪਹਿਰ ਪਾਰਟੀ ਦੇ ਮੁੱਖ ਦਫਤਰ ਵਿਚ ਮੀਟਿੰਗ ਸੱਦੀ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਸੂਬੇ ਵਿਚਲੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ ਤੇ ਭਵਿੱਖੀ ਰਣਨੀਤੀ ਉਲੀਕੀ ਜਾਵੇਗੀ।

ਇੱਕ ਟਵੀਟ ਕਰਦਿਆਂ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੇ ਹਲਕਾ ਪ੍ਰਧਾਨਾਂ ਦੀ ਮੀਟਿੰਗ ਭਲਕੇ 6 ਜੁਲਾਈ ਨੂੰ ਦੁਪਹਿਰ 12.00 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਪਾਰਟੀ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕਰੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕਰੇਗੀ।