Punjab

ਅਕਾਲੀ ਦਲ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ਮਾਮਲੇ ‘ਤੇ ਘੇਰੀ ਮਾਨ ਸਰਕਾਰ, ਲਗਾਏ ਗੰਭੀਰ ਦੋਸ਼…

Akali Dal has made serious allegations against the Gheri Mann government on the Gurughar case of Sultanpur Lodhi...

ਚੰਡੀਗੜ੍ਹ :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਵਰਨਰ ਨੂੰ ਮੰਗ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਗੁਰੂਘਰ ‘ਚ ਹੋਈ ਫਾਈਰਿੰਗ ਮਾਮਲੇ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਬਾਦਲ ਨੇ ਮੁਲਾਕਾਤ ਦੌਰਾਨ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਪੁਲਿਸ ਨੂੰ ਗੁਰਦੁਆਰੇ ‘ਚ ਦਾਖ਼ਲ ਹੋਣ ਦੇ ਆਦੇਸ਼ ਜਾਰੀ ਕੀਤੇ ਸੀ। ਜਿਸ ਦੌਰਾਨ ਪੁਲਿਸ ਅਧਿਕਾਰੀ ਹਥਿਆਰਾਂ ਸਮੇਤ ‘ਚ ਬੂਟ ਪਾ ਕੇ ਗੁਰੂ ਘਰ ਦਾਖ਼ਲ ਹੋਈ ਅਤੇ ਗੁਰੂ ਘਰ ਦਾ ਅਪਮਾਨ ਕੀਤਾ ਹੈ। ਉਨਾਂ ਨੇ ਕਿਹਾ ਸੰਬੰਧਤ ਅਧਿਕਾਰੀਆਂ ਤੇ ਅਫਸਰਾਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ‘ਤੇ ਸੀ. ਬੀ. ਆਈ. ਤੋਂ ਜਾਂਚ ਕਰਵਾਈ ਜਾਵੇਗੀ।

ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਆਪਣੇ ਸਾਥੀ ਨੂੰ ਗੁਰਦੁਆਰੇ ਦਾ ਕਬਜ਼ਾ ਦਿਵਾਉਣਾ ਚਾਹੁੰਦਾ ਸੀ ਤੇ ਜਿਸ SSP ਨੇ ਹਮਲਾ ਕੀਤਾ, ਉਸੇ ਦੀ ਅਗਵਾਈ ਚ SIT ਬਣਾਈ ਗਈ ਹੈ। ਬਾਦਲ ਨੇ ਕਿਹਾ ਕਿ ਪੰਜਾਬ ਨੂੰ ਅੱਜ ਤੱਕ ਇਹੋ ਜਿਹਾ ਨਲਾਇਕ ਅਤੇ ਨਿਕੰਮਾ ਮੁੱਖ ਮੰਤਰੀ ਕਦੇ ਨਹੀਂ ਮਿਲਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਜੋ ਵੀ ਫੈਸਲੇ ਕਰਦਾ ਹੈ ਉਹ ਰਾਤ ਨੂੰ ਸ਼ਰਾਬ ਪੀ ਕੇ ਹੀ ਕਰਦਾ ਹੈ।

ਜ਼ਿਕਰਯੋਗ ਹੈ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ਜਿਸ ‘ਤੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਲ ਦਾ ਕਬਜ਼ਾ ਹੈ, ‘ਤੇ ਬੀਤੇ ਦਿਨੀਂ ਸਵੇਰੇ ਬੁੱਢਾ ਦਲ ਦੇ ਦੂਜੇ ਧੜੇ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਦੀ ਅਗਵਾਈ ‘ਚ ਨਿਹੰਗ ਸਿੰਘ ਜਥੇਬੰਦੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਜਬਰੀ ਹਮਲਾ ਕਰਕੇ ਡੇਰੇ ਅਤੇ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰ ਲਿਆ ਗਿਆ ਸੀ। ਇਸ ਮਗਰੋਂ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾਉਣ ਲਈ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਮੁੱਠਭੇੜ ਹੋ ਗਈ, ਜਿਸ ਕਾਰਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਇਸ ਮੁਠਭੇੜ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਅਤੇ 5 ਹੋਰ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।