The Khalas Tv Blog Punjab SYL ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅੱਗੇ ਅੜੀ ਅਕਾਲੀ ਦਲ…
Punjab

SYL ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਅੱਗੇ ਅੜੀ ਅਕਾਲੀ ਦਲ…

Akali Dal is adamant before the Punjab government regarding the matter of SYL...

ਪਟਿਆਲਾ : ਬੀਤੇ ਦਿਨੀਂ ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸਵਾਈਐਲ ਮਾਮਲੇ ਵਿੱਚ ਕੀਤੀ ਗਈ ਸੁਣਵਾਈ ਤੋਂ ਬਆਦ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੈਦਾਨ ਵਿੱਚ ਉਤਰ ਆਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਟਿਆਲਾ ਦੇ ਪਿੰਡ ਕਪੂਰੀ ਵਿੱਚ ਇਕ ਇਕੱਠ ਕੀਤਾ ਗਿਆ।

ਲੋਕਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਮਨੇ ਹੁਣ ਤੱਕ ਪੰਜਾਬ ਨਾਲ ਧੱਕਾ ਕੀਤਾ ਹੈ।  ਬਾਦਲ ਨੇ ਕਿਹਾ ਕਿ ਸੂਬੇ ਵਿੱਚ ਨਾ ਤਾਂ ਨਹਿਰ ਬਣੇਗੀ ਅਤੇ ਨਾ ਹੀ ਪਾਣੀ ਬਾਹਰ ਜਾਵੇਗਾ। ਉਨਾਂ ਨੇ ਕਿਹਾ ਕਿ ਸਾਡੇ ਹਿੱਸੇ ਵਿੱਚ ਸਿਰਫ 25% ਪਾਣੀ ਰਹਿ ਗਿਆ ਹੈ।  ਬਾਦਲ ਨੇ ਕਾਂਗਰਸ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦਾ ਪਾਣੀ ਖੋਹਣ ਵਿੱਚ ਵੱਡਾ ਹੱਥ ਕਾਂਗਰਸ ਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਡਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਦਿੱਤਾ ਹੈ।

ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਨਾਲ ਦੋ ਕੁਝ ਕਾਂਗਰਸ ਨੇ ਕੀਤਾ ਸੀ ਕੇਜਰੀਵਾਲ ਨ ਅੱਜ ਉਸ ‘ਤੇ ਦੁਬਾਰਾ ਮੋਹਰ ਲਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੇ ਹੱਕਾਂ ਲਈ ਲੜਾਈ ਲੜੀ ਹੈ। ਬਾਦਲ ਨੇ ਕਿਹਾ ਕਿ ਜੇਕਰ ਅਕਾਲੀ ਦਲ ਨਾ ਹੁੰਦਾ ਤਾਂ ਅੱਜ ਪੰਜਾਬੀਆਂ ਨੂੰ ਪੰਜਾਬ ਦੇ ਲੜਾਈ ਲੜਨ ਲਈ ਵਿੱਚ ਹੀ ਰੋਲ ਦੇਣਾ ਸੀ।

 

 

Exit mobile version