‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਵਿੱਚ ਕਰੋਨਾ ਸਥਿਤੀ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਸਰਕਾਰ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਵਿੱਚ ਫੇਲ੍ਹ ਸਾਬਿਤ ਹੋਈ ਹੈ। ਚੰਦੂਮਾਜਰਾ ਨੇ ਹਸਪਤਾਲਾਂ ਦਾ ਪ੍ਰਬੰਧ ਫੌਜ ਦੇ ਹਵਾਲੇ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਫੌਜ ਦੇ ਹਵਾਲੇ ਕੀਤਾ ਗਿਆ ਹੈ ਅਤੇ ਅਸੀਂ ਇਹ ਪ੍ਰੈਕਟੀਕਲ ਵੇਖ ਰਹੇ ਹਾਂ ਕਿ ਰਾਜਿੰਦਰਾ ਹਸਪਤਾਲ ਵੱਲ ਜੋ ਮੂੰਹ ਨਹੀਂ ਕਰਦਾ ਸੀ, ਅੱਜ ਹਰ ਕੋਈ ਕਹਿੰਦਾ ਹੈ ਕਿ ਫੌਜ ਨੇ ਜੋ 100 ਬੈੱਡਾਂ ਵਾਲਾ ਹਸਪਤਾਲ ਤਿਆਰ ਕੀਤਾ ਹੈ, ਸਾਨੂੰ ਉੱਥੇ ਲੈ ਕੇ ਜਾਉ। ਜਿੱਥੇ ਲੋਕਾਂ ਦਾ ਵਿਸ਼ਵਾਸ ਹੈ, ਸਰਕਾਰ ਨੂੰ ਉਹੀ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ‘ਤੇ ਭਰੋਸਾ ਨਹੀਂ ਰਿਹਾ। ਕਰੋਨਾ ਕਰਕੇ ਪੰਜਾਬ ਵਿੱਚ ਅੱਜ ਜੰਗ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸੇ ਲਈ ਅਸੀਂ ਆਲ ਪਾਰਟੀ ਮੀਟਿੰਗ ਸੱਦਣ ਦੀ ਮੰਗ ਕੀਤੀ ਹੈ’।