The Khalas Tv Blog Punjab ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਤੇ ਅਕਾਲੀ ਦਲ ਦੀ ਆਗੂਆਂ ਨੇ ਚੁੱਕੇ ਸਵਾਲ
Punjab

ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਤੇ ਅਕਾਲੀ ਦਲ ਦੀ ਆਗੂਆਂ ਨੇ ਚੁੱਕੇ ਸਵਾਲ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਹਮਲਾਵਰ ਦਾ ਨਾਮ ਨਰਾਇਣ ਸਿੰਘ ਚੌੜਾ ਦੱਸਿਆ ਜਾ ਰਿਹਾ ਹੈ। ਉਸ ਦਾ ਸੰਬੰਧ ਦਲ ਖਾਲਸਾ ਦੇ ਨਾਲ ਹੈ।

ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਅਕਾਲੀ ਆਗੂਆਂ ਤੋਂ ਲੈ ਕੇ ਵਿਰੋਧੀ ਧਿਰ ਦੇ ਆਗੂ ਪੰਜਾਬ ਸਰਕਾਰ ’ਤੇ ਸਵਾਲ ਚੁੱਕ ਰਹੇ ਨੇ।

ਅਕਾਲੀ ਵੱਲੋਂ ਚੁੱਕੇ ਜਾ ਰਹੇ ਸਵਾਲ

ਅਕਾਲੀ ਦਲ ਦੇ ਆਗੂਆਂ ਵੱਲੋਂ ਸੁਰੱਖਿਆ ਨੂੰ ਲੈ ਕੇ ਪੰਜਾਬ ਪੁਲਿਸ ‘ਤੇ ਸਵਾਲ ਚੁੱਕੇ ਗਏ ਹਨ। ਅਕਾਲੀ ਆਗੂ ਬੰਟੀ ਰੋਮਾਨਾ ਨੇ ਕਿਹਾ ਕਿ ਜੇਕਰ ਪੁਲਿਸ ਨੂੰ ਪਹਿਲਾਂ ਤੋਂ ਪਤਾ ਸੀ ਤਾਂ ਪੁਲਿਸ ਨੇ ਕਾਰਵਾਈ ਕਿਊਂ ਨਹੀਂ ਕੀਤੀ ਗਈ। ਉਹ ਕਿਸੇ ਘਟਨਾ ਹੋਣ ਦਾ ਇੰਤਜ਼ਾਰ ਕਰ ਹਹੇ ਸਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਕਾਲੀ ਦਲ ਨੇ ਕਿਹਾ ਕਿ ਸਾਨੂੰ ਕਿਸੇ ‘ਤੇ ਵੀ ਭਰੋਸਾ ਨਹੀਂ ਹੈ। ਇਸ ਮਾਮਲੇ ਦੀ ਐਨਆਈ ਵੱਲੋਂ ਜਾਂਚ ਹੋਣੀ ਚਾਹਿਦੀ ਹੈ।

ਕਾਨੂੰਨ ਵਿਵਸਥਾ ਨੂੰ ਲੈ ਕੇ ਚੁੱਕੇ ਸਵਾਲ

ਇਸ ਗੋਲੀਬਾਰੀ ਤੋਂ ਬਾਅਦ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ। ਪੰਜਾਬ ਕਾਂਗਰਸ ਪ੍ਰਧਾਨ ਰਾਜ ਵੜਿੰਗ ਰਾਜਾ ਵੜਿੰਗ ਨੇ ਕਿਹਾ ਕਿ ਇਸ ਵਿੱਚ ਸੂਬਾ ਪੁਲਿਸ ਦਾ ਬਹੁਤ ਵੱਡਾ ਫੇਲਈਅਰ ਹੈ।

ਦਲਜੀਤ ਸਿੰਘ ਚੀਮਾ

ਸੁਖਬੀਰ ਬਾਦਲ ‘ਤੇ ਫਾਇਰਿੰਗ ਮਾਮਲੇ ‘ਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਿਮਾਣੇ ਸਿੱਖ ਵਜੋਂ ਸੇਭਾ ਨਿਭਾਅ ਰਹੇ ਸਨ।

ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਕੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਸੱਚੇ ਪਾਤਸ਼ਾਹ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਆਪਣੇ ਸੇਵਕ ਦੇ ਸਿਰ ‘ਤੇ ਹੱਥ ਰੱਖ ਕੇ ਉਨ੍ਹਾਂ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਅਕਾਲੀ ਦਲ ਨਿਖ਼ੇਧੀ ਕਰਦਾ ਹੈ। ਇਹ ਪੰਜਾਬ ਲਈ ਬਹੁਤ ਵੱਡੀ ਘਟਨਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਦੁਬਾਰਾ ਕਿਹੜੇ ਦੌਰ ‘ਚ ਧੱਕ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਾਂਤੀ ਨਾਲ ਸੇਵਾ ਕਰ ਰਹੇ ਗੁਰਸਿੱਖ ‘ਤੇ ਇਸ ਤਰ੍ਹਾਂ ਦਾ ਹਮਲਾ ਹੋਣਾ ਬੇੱਹਦ ਮੰਦਭਾਗਾ ਹੈ।

ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਦਾ ਕਹਿਣਾ ਹੈ, ਇਹ ਵਾਹਿਗੁਰੂ ਦਾ ਅਸਥਾਨ ਹੈ, ਉਹ ਸਾਡੀ ਰੱਖਿਆ ਕਰਦਾ ਹੈ। ‘ਸੇਵਾ’ ਜਾਰੀ ਰਹੇਗੀ। ਅਸੀਂ ਪ੍ਰਮਾਤਮਾ ‘ਤੇ ਭਰੋਸਾ ਰੱਖਦੇ ਹਾਂ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ, “…ਅਸੀਂ ਆਪਣੇ ਸਰੋਤਾਂ ਰਾਹੀਂ ਇਸਦੀ ਚੰਗੀ ਤਰ੍ਹਾਂ ਜਾਂਚ ਕਰਾਂਗੇ। ਮੈਨੂੰ ਲੱਗਦਾ ਹੈ ਕਿ ਉਸ (ਹਮਲਾਵਰ) ਨੂੰ ਪੁਲਿਸ ਫੜ ਕੇ ਲੈ ਗਈ ਹੈ… ਗੁਰੂ ਰਾਮਦਾਸ ਜੀ ਨੇ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਸੀ… ਅਸੀਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰ ਰਹੇ ਹਾਂ…

ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਬੇਗੋਵਾਲ ਆਪਣੇ ਗੁਰੂ ਘਰ ਵਿਚ ਬਰਤਨ ਮਾਂਝਣ ਦੀ ਸੇਵਾ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੇਵਾ ਨਿਭਾਅ ਰਹੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਉਕਤ ਦੋਸ਼ੀ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਉਸ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦਾ ਜਨਾਜ਼ਾ ਨਿਕਲ ਗਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਮੰਦਭਾਗਾ ਹੈ।

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਵਿੱਚ, ਕੈਪਟਨ ਅਮਰਿੰਦਰ ਨੇ ਰਾਹਤ ਜ਼ਾਹਰ ਕੀਤੀ ਕਿ ਬਾਦਲ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਗੋਲੀ ਨਹੀਂ ਲੱਗੀ ਅਤੇ ਨਾ ਹੀ ਕੋਈ ਨੁਕਸਾਨ ਹੋਇਆ।

ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵਿਅਕਤੀ ਦੀ ਸ਼ਲਾਘਾ ਕੀਤੀ ਜਿਸ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਅਤੇ ਉਸਦੀ ਬਾਂਹ ਵੀ ਮੋੜ ਦਿੱਤੀ, ਜਿਸ ਕਾਰਨ ਗੋਲ਼ੀ ਬਾਦਲ ਨੂੰ ਲੱਗਣ ਤੋਂ ਰੋਕੀ ਗਈ। ਕੈਪਟਨ ਨੇ ਨੇ ਕਿਹਾ, ਬਾਦਲ ਨੇ ਅਕਾਲ ਤਖਤ ਤੋਂ ਭੁੱਲਾਂ ਬਖਸ਼ਾਈਆਂ ਸਨ ਅਤੇ ਉਹ ਸੁਣਾਈ ਗਈ ਤਨਖ਼ਾਹ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਹੀ ਭੁਗਤ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ‘ਤੇ ਹਮਲਾ ਕਰਨ ਵਾਲਿਆਂ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ।

 

 

Exit mobile version